Home / ਸਿੱਖੀ ਖਬਰਾਂ / 6 ਜੂਨ ਨੂੰ ‘ਸੰਗਤਾਂ’ ਨੂੰ ਇਹ ਜਰੂਰੀ ਅਪੀਲ

6 ਜੂਨ ਨੂੰ ‘ਸੰਗਤਾਂ’ ਨੂੰ ਇਹ ਜਰੂਰੀ ਅਪੀਲ

ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਨੇ ਕਿਹਾ ਹੈ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾਂ ਹਾਂ ਕਿ 6 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਘੱਲੂ-ਘਾਰਾ ਦਿਵਸ ਦੀ ਸਾਲਾਨਾ ਯਾਦ ਮੌਕੇ ਕਰੋਨਾ ਵਾਇ-ਰਸ ਦੇ ਚੱਲਦਿਆਂ ਸੰਗਤਾਂ ਘਰਾਂ ਵਿਚ ਹੀ ਅਰਦਾਸ ਕਰਨ। ਕਿ ਜੂਨ ਚਰੌਸੀ ਦਾ ਘੱਲੂ ਘਾਰਾ ਸਮੇਂ ਨੂੰ ਕਦੇ ਨਹੀਂ ਭੁੱਲ ਸਕਦੇ ਅਸੀ । ਇਸ ਘੱਲੂ ਘਾਰੇ ਦੀ ਯਾਦ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾਂਦੀ ਹੈ, ਪਰੰਤੂ ਇਸ ਵਾਰ ਪੂਰੇ ਵਿਸ਼ਵ ਵਿਚ ਫੈਲੀ ਕਰੋਨਾ ਮਹਾ-ਮਾਰੀ ਕਾਰਨ ਇਸ ਧਾਰਮਿਕ ਸਮਾਗਮ ਸੰਖੇਪ ਰੂਪ ਵਿਚ ਕੀਤੇ ਜਾਣਗੇ। ਇਸ ਤੋਂ ਇਲਾਵਾ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਸੰ-ਕਟਮਈ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਤਰ ਹੋਣਾ ਮੁਨਾਸਿਬ ਨਹੀਂ ਹੈ। ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਚਰੌਸੀ ਦੇ ਸਿੰਘਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸੰਗਤਾਂ ਆਪੋ-ਆਪਣੇ ਘਰਾਂ ਅੰਦਰ ਹੀ ਗੁਰਬਾਣੀ ਪਾਠ ਕਰਕੇ ਅਰਦਾਸ ਕਰਨ। ਸਾਡੀ ਵੱਲੋਂ ਵੀ ਸੰਗਤਾਂ ਨੂੰ ਬੇਨਤੀ ਹੈ ਜੀ ਉਸ ਦਿਨ ਕਿਰਪਾ ਕਰਕੇ ਹੋ ਸਕੇ ਵੱਧ ਤੋਂ ਵੱਧ ਸਿਮਰਨ ਕਰਨਾ ਜੀ ਜਿਹੜੇ ਵੀਰ ਭੈਣ ਸਿਮਰਨ ਨਹੀ ਕਰ ਸਕਦੇ ਕਿਰਪਾ ਕਰਕੇ ਉਹ ਆਪਣੇ ਘਰ ਅੱਜ ਤੋਂ ਹੀ ਗੁਰਬਾਣੀ ਲਗਾਉਣ ਕਿਉਂਕਿ ਇਨ੍ਹਾਂ ਦਿਨਾਂ ਨੂੰ ਅਸੀ ਗੁਰਬਾਣੀ ਸੁਣ ਕੇ ਹੀ ਮਹਿਸੂਸ ਕਰ ਸਕਦੇ ਹਨ। ਗੁਰਬਾਣੀ ਚ ਸਿਮਰਨ ਦਾ ਬਹੁਤ ਜਿਆਦਾ ਮਹੱਤਵ ਹੈ। ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱ-ਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) ।

error: Content is protected !!