Home / ਦੁਨੀਆ ਭਰ / ਸਕੂਲਾਂ ਬਾਰੇ CM ਕੈਪਟਨ ਦਾ ਵੱਡਾ ਬਿਆਨ

ਸਕੂਲਾਂ ਬਾਰੇ CM ਕੈਪਟਨ ਦਾ ਵੱਡਾ ਬਿਆਨ

ਸਕੂਲ ਖੋਲਣ ਤੇ ਫੀਸਾਂ ਬਾਰੇ ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ-ਮਾਂਪਿਆ ਲਈ ਰਾਹਤ ‘ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲਾਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਇਜਾ-ਜ਼ਤ ਦੇਣ ਦੇ ਫ਼ੈਸਲੇ ਖ਼ਿ-ਲਾਫ਼ ਪੰਜਾਬ ਸਰਕਾਰ ਅਪੀਲ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀ-ਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖ਼ੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿ-ਹਤ ਅਤੇ ਸੁਰੱਖਿ-ਆ ਸਭ ਤੋਂ ਮਹੱਤਵਪੂਰਨ ਹੈ। ਤੁਹਾਨੂੰ ਦੱਸ ਦੇਈਏ ਕਿ ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖ਼ੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ ‘ਤੇ ਸਵਾਲ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡੀਓ ਕਾਨਫਰੰਸ ਵਿਚ ਕਿਹਾ ਕਿ ਉਹ ਬੱਚਿਆਂ ਦੀ ਸਿ-ਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ‘ਤੇ ਮੈਡੀ-ਕਲ ਸਲਾਹ ਨਹੀ ਮਿਲ ਜਾਂਦੀ। ਦੱਸ ਦਈਏ ਕਿ ਲਾਕ ਡਾਊਨ ਸਮੇਂ ਸਕੂਲਾਂ ਵੱਲੋਂ ਫ਼ੀਸ ਵਸੂਲਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫ਼ੀਸ ਨਾ ਵਸੂਲਣ ਦਾ ਸਹੀ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ‘ਤੇ ਮਾਪਿਆਂ ਕੋਲੋਂ ਫ਼ੀਸ ਵਸੂਲਣੀ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਖ਼ਿ-ਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।ਤੁਹਾਨੂੰ ਦੱਸ ਦੇਈਏ ਕਿ ਲੌਕਡਾਉਨ ਦੇ ਚੱਲਦਿਆਂ ਸਭ ਕਾਰੋਬਾਰ ਬੰਦ ਹੋਣ ਕਾਰਨ ਉਨ੍ਹਾਂ ਮਾਪਿਆਂ ਲਈ ਫੀਸ ਦੇਣਾ ਵੀ ਔਖਾ ਹੋ ਰਿਹਾ ਹੈ ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਜਦੋਂ ਦਾ ਸਕੂਲ ਖੋਲਣ ਬਾਰੇ ਅੰਦੇਸ਼ ਆਇਆ ਬਹੁਤੇ ਮਾਪਿਆਂ ਆਪਣੇ ਜੁਵਾਕਾ ਦੀ ਜਿੰਦਗੀ ਨਾਲ ਰਿਸਕ ਨਹੀਂ ਲੈਣਾ ਚਾਹੁੰਦਾ ਹਨ।

error: Content is protected !!