ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ। ਇਸ ਦੌਰਾਨ ਭੋਗਉਪਰੰਤ ਘੱਲੂਘਾਰਾ ਦਿਵਸ ਦੇ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਹੈ।
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸ-ਤਾਨ ਦੀ ਹਿਮਾਇਤ ਕੀਤੀ ਤੇ ਕਿਹਾ ਹੈ ਕਿ ਜੇ ਮਿਲਦਾ ਤਾਂ ਲੈ ਲੈਂਦੇ ਹਾਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੂਨ ਚੌਰਸੀ ਦੇ ਘੱਲੂਘਾਰੇ ਦੇ ਸ਼-ਹੀਦ ਸਿੰਘਾਂ -ਸਿੰਘਣੀਆਂ ਨੂੰ ਯਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਨਸਿਕਤਾ ‘ਚ ਇਹ Dard ਹਮੇਸ਼ਾ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਸਰਕਾਰ ਦੇ julam ਤੋਂ ਜਾਣੂ ਕਰਵਾਉਣ ਲਈ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਚੌਰਸੀ ਦੇ ਘੱਲੂਘਾਰੇ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਦਾ ਧੰਨਵਾਦ ਕਰਦੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਇਸ ਦੌਰਾਨ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਸ-ਖ਼-ਤ ਸੁਰੱਖਿਆ ਪ੍ਰਬੰਧ-ਕੀਤੇ ਗਏ ਹਨ। ਅੰਮ੍ਰਿਤਸਰ ਸ਼ਹਿਰ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਵੀ ਜਾਣ ਦੀ ਇਜਾ-ਜ਼ਤ ਨਹੀਂ ,ਕਿਉਂਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਵਰੇਜ ਲਈ ਬਿਲ-ਕੁਲ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੰਗਤਾਂ ਨੂੰ ਘਰ ਚ ਰਹਿ ਕੇ ਸਿਮਰਨ ਪਾਠ ਕਰਨ ਦੀ ਅਪੀਲ ਕੀਤੀ ਸੀ।
