ਛੇਵੇਂ ਪਾਤਸ਼ਾਹ ਅੱਜ ਵੀ ਅਕਾਲ ਤਖਤ ਚ ਹਾਜਰ-ਨਾਜਰ ਨੇ ‘1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋ-ਧਾ ਹੋਣ ਦਾ ਆਖ ਦੇਂਦੇ ਸਨ।
ਲਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਮ੍ਹਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ। ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿ-ਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ। ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿ-ਮਾਂ ਭ-ਰਮਾਂ ਤੋਂ ਕਢਿਆ। 1635 ਵਿੱਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿੱਚ ਜੋ-ਤੀ ਜੋਤ ਸਮਾ ਗਏ।
