ਧਾਰਮਿਕ ਸਥਾਨਾਂ ਤੇ ਜਾਣ ਤੋਂ ਪਹਿਲਾਂ ਇਹ ਹਦਾਇਤਾਂ ਜਰੂਰ ਜਾਣੋ ਸੰਗਤ ਜੀ

ਭਾਵੇਂ ਕਿ ‘ਪੰਜਾਬ ਸਰਕਾਰ ਨੇ ਵੀ 8 ਜੂਨ ਤੋਂ ਧਾਰਮਿਕ ਅਤੇ ਪੂਜਾ ਸਥਾਨ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਕੁੱਝ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਜਾ ਸਥਾਨ ਅਤੇ ਧਾਰਮਿਕ ਸਥਾਨ ਸਿਰਫ ਸਵੇਰੇ 5 ਵਜੇ ਤੋਂ ਦੇਰ ਸ਼ਾਮ 8 ਵਜੇ ਤੱਕ ਹੀ ਖੁੱਲ੍ਹਣਗੇ। ਪੂਜਾ ਸਮੇਂ/ਧਾਰਮਿਕ ਸਥਾਨ ‘ਤੇ ਵੱਧ ਤੋਂ ਵੱਧ 20 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਪਰ ਇਸ ਦੇ ਨਾਲ ਹੀ ਉਕਤ ਵਿਅਕਤੀਆਂ/ਸ਼ਰਧਾਲੂਆਂ ਨੂੰ ਸਮਾਜਿਕ ਦੂਰੀ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਧਾਰਮਿਕ ਸਥਾਨ ‘ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਸਰਕਾਰ ਵਲੋਂ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਪੂਜਾ ਸਥਾਨ ਅਤੇ ਧਾਰਮਿਕ ਸਥਾਨ ‘ਤੇ ਪ੍ਰਸ਼ਾਦ ਅਤੇ ਲੰਗਰ ਨਹੀਂ ਵਰਤਾਇਆ ਜਾਵੇਗਾ। ਇਸ ਦੇ ਨਾਲ ਹੀ ਹਿਦਾਇਤ ਕੀਤੀ ਗਈ ਹੈ ਕਿ ਉਕਤ ਪੂਜਾ/ਧਾਰਮਿਕ ਸਥਾਨਾਂ ਦੇ ਪ੍ਰਬੰਧਕ ਇਸ ਗੱਲ ਦਾ ਖਾਸ ਧਿਆਨ ਰੱਖਣ ਕਿ ਨਿਯਮਾਂ ਵਿਚ ਕਿਸੇ ਤਰ੍ਹਾਂ ਦੀ ਉਲੰ- ਘਣਾ ਨਾ ਹੋਵੇ। ਹੱਥ ਦੇ ਸੈਨੇਟਾਈਜ਼, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾਵੇ।।ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ‘ਚ ਲੰਗਰ ਅਤੇ ਪ੍ਰਸ਼ਾਦ ਦੀ ਮਨਾ-ਹੀ ‘ਤੇ ਇਤ-ਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ‘ਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰ-ਯਾਦਾ ਦਾ ਅਹਿਮ ਅੰਗ ਹੈ, ਜਿਸ ‘ਤੇ ਮਨਾ-ਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ। ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ ਪਰ ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਲੰਗਰ ਅਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ• ਦੇਣ ਦਾ ਫੈਸਲਾ ਤਾਂ ਸਵਾਗਤਯੋਗ ਹੈ ਪਰ ਲੰਗਰ ਅਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾਵੇ।

Leave a Reply

Your email address will not be published. Required fields are marked *