ਪਾਠ ਕਰਨ ਲੱਗਿਆ ਇਨ੍ਹਾਂ ਗੱਲਾਂ ਦਾ ਧਿਆਨ ਜਰੂਰ ਰੱਖੋ ਜੀ ‘ਗੁਰਬਾਣੀ ਸਿੱਖ ਗੁਰੂਆਂ ਦੀਆਂ ਰਚਨਾਵਾਂ ਨੂੰ ਕਿਹਾ ਜਾਂਦਾ ਹੈ। ਗੁਰਬਾਣੀ ਸ਼ਬਦ ਦੋ ਸ਼ਬਦਾਂ ਤੋਂ ਬਣਿਆ ਹੈ, ਗੁਰ ਅਤੇ ਬਾਣੀ, ਗੁਰ ਤੋਂ ਭਾਵ ਗੁਰੂ ਹੈ ਅਤੇ ਬਾਣੀ ਤੋਂ ਭਾਵ ਹੈ ਸ਼ਬਦ।ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।
ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ। ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ)।੧। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫। ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ । ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ । ( ਗੁ.ਗ੍ਰੰ. 239 ) । ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ”ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।
