ਜੇ ਸਫਲ ਹੋਣਾ ਚਾਹੁੰਦੇ ਹੋ ਤਾਂ ਇਹ ਜਰੂਰ ਕਰੋ ‘ਦੁਨੀਆਂ ਦਾ ਸਭ ਤੋਂ ਵੱਧ ਪ੍ਰਭਾਵਸ਼ਾਲੀ ਸ਼ਬਦ! ਜਿੰਦਗੀ ਵਿੱਚ ਹਰ ਕੋਈ ਸਫਲਤਾ ਚਾਹੁੰਦਾ ਹੈ ਪਰ ਸਫਲਤਾ ਹਰ ਕਿਸੇ ਨੂੰ ਨਹੀਂ ਮਿਲਦੀ, ਵਿਰਲੇ ਹੀ ਲੋਕ ਇਸਦਾ ਸਵਾਦ ਚੱਖ ਪਾਉਂਦੇ ਹਨ। ਅਜਿਹਾ ਕਿਉਂ ਹੈ? ਕਿਉਂ ਕੁੱਝ ਹੀ ਲੋਕ ਆਪਣੇ ਸੁਪਨੇ ਪੂਰੇ ਕਰ ਪਾਉਂਦੇ ਹਨ
ਤੇ ਬਾਕੀਆਂ ਲਈ ਸਫਲਤਾ ਇੱਕ ਖੁਆਬ ਬਣ ਕੇ ਰਹਿ ਜਾਂਦੀ ਹੈ?ਇਸ ਤੋਂ ਪਹਿਲਾਂ ਕਿ ਅਸੀਂ ਇਸ ਵਿਸ਼ੇ ‘ਤੇ ਚਰਚਾ ਅੱਗੇ ਲੈ ਕੇ ਜਾਈਏ,ਮੈਂ ਆਪ ਸਭ ਨੂੰ ਮੇਰੀ ਬੇਨਤੀ ਹੈ ਕਿ ਇੱਕ ਵਾਰ ਅੱਖਾਂ ਬੰਦ ਕਰਕੇ ਦਿਲੋ ਇਹ ਵੀਡੀਓ ਸੁਣੋ ਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰੋ ਜੀ। ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਅਨੁਸਾਰ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ॥੧॥ (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ॥੧॥ ਰਹਾਉ ॥ ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ। ਹੇ ਨਾਨਕ ਜੀ! (ਆਖੋ-) ਅਸੀਂ ਤੇਰੇ ਘਰ ਦੇ ਗ਼ੁਲਾਮ ਹਾਂ
