ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਖਿਆ ਕਿ ਕਰੋਨਾ ਦੀ ਔ-ਖ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪੁਖਤਾ ਤਿਆਰੀਆਂ ਹਨ ਪਰ ਇਸ ਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਇਸ ਔ-ਖ ਤੋਂ ਆਪਣੇ ਆਪ ਨੂੰ, ਪਰਿਵਾਰਾਂ ਅਤੇ ਸੂਬੇ ਨੂੰ ਬਚਾ-ਉਣ ਲਈ ਸਿਹਤ ਸੁਰੱਖਿਆ ਉਪਾਵਾਂ ਅਤੇ ਬੰਦਿਸ਼ਾਂ ਦੀਪਾਲਣਾ ਕਰਨ ਦੀ ਭਾ-ਵੁਕ ਅਪੀਲ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਇ-ਰਸ ਅਜੇ ਤਾਈਂ ਕਾਫੀ ਹੱਦ ਤੱਕ ਕਾਬੂ ਹੇਠ ਹੈ ਪਰ ਸੂਬੇ ਕੋਲ ਇਸ ਦੇ ਫੈ-ਲਾਅ ਨੂੰ ਰੋਕਣ ਲਈ ਲੋੜੀਂਦਾ ਜ਼ਰੂਰੀ ਸਾਜ਼ੋ-ਸਾਮਾਨ ਮੌਜੂਦ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਸਾਜ਼ੋ-ਸਾਮਾਨ ਨੂੰ ਸਟੋਰਾਂ ਵਿੱਚੋਂ ਕੱਢਣ ਪਵੇ ਕਿਉਂਕਿ ਉਨ੍ਹਾਂ ਦਾ ਪੂਰਾ ਧਿਆਨ ਲੋਕਾਂ ਦੀਆਂ ਜ਼ਿੰਦਗੀਆਂ ਸੁਰੱ-ਖਿਅਤ ਬਣਾਉਣ ‘ਤੇ ਲੱਗਾ ਹੋਇਆ ਹੈ। ‘ਕੈਪਟਨ ਨੂੰ ਸਵਾਲ’ ਦੇ ਫੇਸਬੁੱਕ ਲਾਈਵ ਦੀ ਤਾਜ਼ਾ ਲੜੀ ਦੌਰਾਨ ਸਵਾਲ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸ-ਖਤੀ ਨਾਲ ਲੌਕਡਾਊਨ ਲਾਗੂ ਕਰਨ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੁਣ ਤੱਕ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨਾਲ ਪ੍ਰਭਾ-ਵੀ ਢੰਗ ਨਾਲ ਨਿਪਟਣ ਵਿੱਚ ਸਫਲਤਾ ਮਿਲੀ। ਉਨ੍ਹਾਂ ਕਿਹਾ ਕਿ ਹਾਲਾਂਕਿ, ਬੰਦਿਸ਼ਾਂ ਵਿੱਚ ਹੁਣ ਢਿੱਲ ਦੇਣੀ ਜ਼ਰੂਰੀ ਹੋ ਗਿਆ ਸੀ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਲੋਕਾਂ ਨੂੰ ਸਿਹਤ ਸੁਰੱ-ਖਿਆ ਉਪਾਵਾਂ ਦੀ ਉਲੰਘਣਾ ਦੀ ਇਜਾਜ਼ਤ ਦਿੱਤੀ ਜਾ ਸਕੇ। ਅੰਕੜਿਆਂ ਦਾ ਹਵਾਲੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਖੁਲਾ-ਸਾ ਕੀਤਾ ਕਿ ਇਕੱਲੇ ਲੰਘੇ ਸ਼ੁੱਕਰਵਾਰ ਹੀ ਜਨ-ਤਕ ਤੌਰ ‘ਤੇ ਮਾਸਕ ਨਾ ਪਹਿਨਣ ‘ਤੇ 4600 ਚਲਾਨ ਕੀਤੇ ਗਏ।
ਇਸੇ ਤਰ੍ਹਾਂ ਜਨਤਕ ਤੌਰ ‘ਤੇ ਥੁੱ-ਕਣ ਵਾਲੇ 160 ਵਿਅਕਤੀਆਂ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਨਾ ਕਰਨ ਵਾਲੇ ਦੋ ਦਰਜਨ ਵਿਅਕਤੀਆਂ ਦਾ ਵੀ ਚਲਾਨ ਕੀਤਾ ਗਿਆ। ਉਨ੍ਹਾਂ ਨੇ ਤਾ-ੜਨਾ ਕਰਦਿਆਂ ਕਿਹਾ ਕਿ ਅਜਿਹਾ ਗੈਰ-ਜ਼ਿੰਮੇਵਾਰਾਨਾ ਰਵੱਈਆ ਸਹਿਣ ਨਹੀਂ ਕੀਤਾ ਜਾਵੇਗਾ ਕਿਉਂ ਜੋ ਇਸ ਨਾਲ ਪੰਜਾਬ ਵੀ ਮੁਲਕ ਦੇ ਦੂਜੇ ਸੂਬਿਆਂ ਦੇ ਰਾਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਲਕ ਵਿੱਚ ਪੰਜਾਬ ਦੀ ਆਬਾਦੀ 2.5 ਫੀਸਦੀ ਹੈ ਅਤੇ ਮੌਜੂਦਾ ਸਮੇਂ ਕਰੋਨਾ ਕੇਸ ਮਹਿ-ਜ਼ 0.5 ਫੀਸਦੀ ਹੀ ਹਨ। ਦੱਸ ਦਈਏ ਕਿ ‘ਮਿਸ਼ਨ ਫਤਹਿ’ ਨੂੰ ਪੰਜਾਬ ਦੇ ਲੋਕਾਂ ਦੀ ਲੜਾ-ਈ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਕਰੋਨਾ ਦੇ ਫੈਲਾਅ ਦੀ ਰੋਕਥਾਮ ਲਈ ਮੈਡੀ-ਕਲ ਸਲਾਹ ਦਾ ਪੂਰੀ ਤਰ੍ਹਾਂ ਪਾਲਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੰਘ, ਸਰੀਰ ਦਰਦ, ਬੁਖਾਰ ਆਦਿ ਦਾ ਕੋਈ ਵੀ ਲੱਛਣ ਪਾਏ ਜਾਣ ‘ਤੇ ਤੁਰੰਤ ਆਪਣੇ ਡਾਕ-ਟਰਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਮਹਾਂ-ਮਾਰੀ ਦੀ ਲਾਗ ਦਾ ਸ਼ੱ-ਕ ਦੂਰ ਕੀਤਾ ਜਾ ਸਕੇ।
ਮਿਸ਼ਨ ਫਤਹਿ’ ਲਈ ਵੱਖ-ਵੱਖ ਉੱਘੀਆਂ ਸ਼ਖਸੀਅਤਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਹਸਤੀਆਂ ਵੱਲੋਂ ਕਰੋਨਾ ਔ-ਖ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਇਨ੍ਹਾਂ ਵਿੱਚ ਅਮਿਤਾਬ ਬਚਨ, ਕਰੀਨਾ ਕਪੂਰ, ਸੋਨੂ ਸੂਦ, ਮਿਲਖਾ ਸਿੰਘ, ਕਪਿਲ ਦੇਵ, ਯੁਵਰਾਜ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਨ।
