ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮ-ਨਾਹੀ ’ਤੇ ਇਤ-ਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾ-ਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ। ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ, ਪਰੰਤੂ ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾ-ਹੀ ਦੀ ਗੱਲ ਆਖੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ ਦੇਣ ਦਾ ਫੈਸਲਾ ਤਾਂ ਸਵਾਗਤਯੋਗ ਹੈ ਪਰੰਤੂ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤੀ ਜਾਵੇ। ਉਨ੍ਹਾਂ ਅਖਿਆ ਕਿ ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ। ਲੰਮੇ ਅਰਸੇ ਬਾਅਦ ਸੰਗਤ ਦੇ ਗੁਰੂ ਘਰਾਂ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਗਤ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਭਾਈ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਮਗਰੋਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਲਈ ਪ੍ਰਬੰਧਕੀ ਤਿਆਰੀ ਵਿਚ ਹੈ। ਉਨ੍ਹਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਅਜੇ ਵੀ ਸੁਚੇਤ ਰੂਪ ਵਿਚ ਵਿਚਰਨ ਦੀ ਲੋੜ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਸੰਗਤ ਦੀ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ। ਹੱਥ ਸਾਫ਼ ਕਰਵਾਉਣ ਲਈ ਸੈਨੇਟਾਈਜ਼ਰ ਦਾ ਪ੍ਰਬੰਧ ਹੈ। ਹਰ ਗੁਰਦੁਆਰਾ ਸਾਹਿਬ ’ਚ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸੰਗਤ ਨੂੰ ਮਾਨਸਿਕ ਮਜ਼ਬੂਤੀ ਮਿਲਦੀ ਹੈ ਅਤੇ ਲੰਮੇ ਅਰਸੇ ਬਾਅਦ ਸੰਗਤਾਂ ਗੁਰੂ ਘਰਾਂ ’ਚ ਆ ਕੇ ਅਰਦਾਸ ਬੇਨਤੀ ਕਰਨ ਲਈ ਉਡੀਕ ਕਰ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਸਾਵਧਾਨੀਆਂ ਜ਼ਰੂਰ ਵਰਤਣ ਅਤੇ ਪ੍ਰਬੰਧਕੀ ਸਹਿਯੋਗ ਦੇਣ।
