ਵਾਹਿਗੁਰੂ ਸਭ ਨੂੰ ਤਰੱਕੀਆਂ ਬਖਸ਼ਣ ਵਾਲਾ ਹੈ | ਸਾਨੂੰ ਘਾਟਾ ਕਿਓਂ ਪੈਂਦਾ ਹੈ ? ਗ੍ਰੁਰੂ ਦਾ ਨਾਮ ਵੀ ਜੱਪਦੇ ਹਾਂ, ਕਿਸੇ ਦਾ ਬੁਰਾ ਵੀ ਨਹੀਂ ਕਰਦੇ ਫਿਰ ਵੀ ਕਈ ਵਾਰ ਘਾਟੇ ਪੈ ਜਾਂਦੇ ਹਨ’ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ: ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ
:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ ।ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।
