ਸਭ ਤੁਹਾਡੀ ਇਜ਼ੱਤ ਕਰਨਗੇ ਇਹ 2 ਕੰਮ ਕਰਲੋ ”ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰ-ਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥ -ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।
