ਗੁਰੂ ਨਗਰੀ ਅੰਮ੍ਰਿਤਸਰ ਤੋਂ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸ਼ਹਿਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਾਕ ਡਾਉਨ ਦੌਰਾਨ ਲੁਟੇ-ਰਿਆਂ ਨੇ ਹਜ਼ੂਰੀ ਰਾਗੀ ਨੂੰ ਬਣਾਇਆ ਨਿ-ਸ਼ਾਨਾ, ਮੁਬਾਇਲ ਤੇ ਪਰਸ ਖੋ-ਹਿਆ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ ’ਤੇ ਕੁੱਝ ਲੋਕਾਂ ਵੱਲੋਂ ਸ਼ਿ-ਕਾਰ ਬਣਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਵਾਪਸ ਜਾ ਰਹੇ ਸਨ ਕਿ 100 ਫੁੱਟੀ ਰੋਡ ’ਤੇ ਲੁਟੇ-ਰਿਆਂ ਨੇ ਉਨ੍ਹਾਂ ਕੋਲੋਂ ਦੋ ਮੁਬਾਇਲ, ਏ. ਟੀ. ਐਮ, ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਖੋਹ ਲਏ। ਸ. ਮਨਜੀਤ ਸਿੰਘ ਨੇ ਕਿਹਾ ਇਸ ਸਬੰਧੀ ਭਾਈ ਮਹਾਂਬੀਰ ਸਿੰਘ ਵੱਲੋਂ ਥਾਣਾ ਬੀ. ਡਵੀਜ਼ਨ ਵਿਖੇ ਐਫ.ਆਈ.ਆਰ ਦ-ਰਜ਼ ਕਰਵਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਪੁ-ਲਿਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਦੀ ਜਲਦ ਤੋਂ ਜਲਦ ਭਾਲ ਕਰਕੇ ਗ੍ਰਿਫ-ਤਾਰ ਕੀਤਾ ਜਾਵੇ ਤਾਂ ਕਿ ਸੰਗਤਾਂ ਬਿਨ੍ਹਾਂ ਭੈਅ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਤੇ ਦਰਸ਼ਨਾਂ ਲਈ ਆ ਸਕਣ। ਦੱਸ ਦਈਏ ਕਿ ਦਰਬਾਰ ਸਾਹਿਬ ਦੇ ਲਾਗੇ ਰੋਡ ਤੇ ਪਹਿਲਾਂ ਵੀ ਇਸ ਤਰ੍ਹਾਂ ਚੋਰੀ ਦੀ ਵਾਰ-ਦਾਤਾਂ ਦੇਖਣ ਨੂੰ ਮਿਲੀਆਂ ਹਨ ਪਰ ਹਰ ਵਾਰ ਦੀ ਤਰ੍ਹਾਂ ਕੁੱਝ ਸਮੇਂ ਦਾ ਗੈਪ ਦੇ ਕੇ ਇਸ ਤਰ੍ਹਾਂ ਦੀਆਂ ਖਬਰਾਂ ਫਿਰ ਸਾਹਮਣੇ ਆ ਜਾਂਦੀਆਂ ਹਨ।ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 2-3 ਮਹੀਨਿਆਂ ਚ ਬੈਂਕ ਚ ਡਾਕਿਆਂ ਦੀ ਖਬਰਾਂ ਵੀ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਵੀ ਇਸ ਤਰ੍ਹਾਂ ਦੀਆਂ ਖਬਰਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਜਿਸ ਤਰ੍ਹਾਂ ਇਹ ਸਮਝ ਲਵੋ ਕਿ ਇਨ੍ਹਾਂ ਲੋਕਾਂ ਨੂੰ ਪੁਲਸ ਅਧਿਕਾਰੀਆਂ ਦਾ ਬਿਲਕੁਲ ਵੀ ਡਰ ਨਹੀਂ ਹੈ।

Leave a Reply

Your email address will not be published. Required fields are marked *