ਗੁਰਬਾਣੀ ਦੀ ਸ਼ਕਤੀ ‘ਗੁਰਬਾਣੀ ਮਨ ਨੂੰ ਕਿਵੇਂ ਦੁਬਿਧਾ ਵਿੱਚੋਂ ਕੱਢੇਗੀ ”ਸਤਿਗੁਰੂ ਦੀ ਬਾਣੀ ਇਸ ਜਗਤ ਵਿਚ (ਜੀਵਨ ਦੇ ਰਸਤੇ ਵਿਚ) ਚਾਨਣ (ਕਰਦੀ) ਹੈ। ਇਹ ਬਾਣੀ (ਪਰਮਾਤਮਾ ਦੀ) ਮਿਹਰ ਨਾਲ (ਹੀ) ਮਨੁੱਖ ਦੇ ਮਨ ਵਿਚ ਆ ਵੱਸਦੀ ਹੈ ॥੧॥ ਸਤਿਗੁਰੂ ਦੀ ਬਾਣੀ ਸੱਚੇ ਪ੍ਰਭੂ ਦਾ ਸਰੂਪ ਹੈ (ਕਿਉਂਕਿ ਇਹ ਨਿਰੋਲ ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ) ਤੇ ਸਤਿਗੁਰੂ ਦੀ ਬਾਣੀ ਰਾਹੀਂ (ਸਤਿ ਸਰੂਪ) ਬਣ ਜਾਈਦਾ ਹੈ (ਭਾਵ ਜੋ ਨਾਮ ਜਪਦਾ ਹੈ ਉਹ ਨਾਮ ਵਿਚ ਸਮਾ ਜਾਂਦਾ ਹੈ)।
ਗੁਰਬਾਣੀ ਦੀ ਬਰਕਤਿ ਨਾਲ ਉਹ ਮਨੁੱਖ ਅਦ੍ਰਿਸ਼ਟ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ ॥੧॥ ਪਰਮਾਤਮਾ ਦੀ ਭਗਤੀ ਸਤਿਗੁਰੂ ਦੀ ਬਾਣੀ (ਮਾਨੋ) ਲਾਲਾਂ ਦੇ ਖ਼ਜ਼ਾਨੇ ਹਨ।ਜੇਹੜੇ ਮਨੁੱਖ ਹਰ ਵੇਲੇ ਸਤਿਗੁਰੂ ਦੀ ਬਾਣੀ ਵਿਚ ਆਪਣਾ ਮਨ ਜੋੜੀ ਰੱਖਦੇ ਹਨ, ਉਹਨਾਂ ਨੂੰ ਇਹ ਰਤਨ ਮਿਲ ਜਾਂਦੇ ਹਨ।ਜੇਹੜੇ ਮਨੁੱਖ ਹਰ ਵੇਲੇ ਸਤਿਗੁਰੂ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਬੇਅੰਤ ਪਰਮਾਤਮਾ ਦਾ ਉਹ ਨਾਮ-ਰਤਨ ਮਿਲ ਜਾਂਦਾ ਹੈ ਜਿਸ ਦੇ ਬਰਾਬਰ ਦੀ ਕੀਮਤ ਦਾ ਹੋਰ ਕੋਈ ਪਦਾਰਥ ਨਹੀਂ ਹੈ। ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ , ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ , ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ‘ ਚ ਲਗਾਤਾਰਤਾ ਵਿਚ ਲਿਖਿਆ ਗਿਆ , ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ । | ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ ‘ ਤੇ ਕਰਦੇ ਹਾਂ , ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ । ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ , ਜੋ ਕਦਾਚਿਤ ਠੀਕ ਨਹੀਂ । ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ । ਅਸੀਂ ‘ ਸਿੱਖਾਂ ਨੇ ਆਪਣੇ ਤੌਰ ‘ ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ । ਗੁਰੂ ਗਰੰਥ ਸਾਹਿਬ ਵਿਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ । ਕਬੀਰ ਜੀ , ਰਵਿਦਾਸ ਜੀ , ਨਾਮਦੇਵ ਜੀ , ਫਰੀਦ ਜੀ , ਤ੍ਰਿਲੋਚਨ ਜੀ , ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ ।
