ਸੱਚੇ ਮਨ ਨਾਲ ਇਹ ਜਰੂਰ ਕਰਿਆ ਕਰੋ ਜੀ ”ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ: ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ
:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ ।ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ; ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ)। ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋ, ਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ।੨। ਉਸ ਤੇ ਵਾਹਿਗੁਰੂ ਦੀ ਕਿਰਪਾ ਹੋਣ ਲੱਗ ਜਾਦੀ ਹੈ ਜੋ ਸਦਾ ਵਾਹਿਗੁਰੂ ਨੂੰ ਯਾਦ ਕਰਦਾ ਹੈ। ਗੁਰੂ ਰੁਪ ਸਾਧ ਸਂਗਤ ਜਿਓ ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ। ਗੁਰੂ ਅਰਜਨ ਦੇਵ ਜੀ ਨੇ ਇਸ ਸ਼ਬਦ-ਜੁਟ ਦੀ ਪਲਟਵੇਂ ਰੂਪ ਵਿਚ ਗੁਰ ਵਾਹੁ ( ਨਾਨਕ ਦਾਸ ਕਹਹੁ ਗੁਰ ਵਾਹੁ — ਗੁ.ਗ੍ਰੰ.376 ) ਵਰਤੋਂ ਕੀਤੀ , ਜਿਸ ਦਾ ‘ ਵਾਹਿਗੁਰੂ’ ਸ਼ਬਦ ਨਾਲ ਪੂਰਾ ਸਾਮੰਜਸ ਬੈਠਦਾ ਹੈ । ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਦੀ ਸਿਰਜਨਾ ਵੇਲੇ ਇਸ ਨੂੰ ਪੂਰੀ ਤਰ੍ਹਾਂ ਬ੍ਰਹਮ-ਵਾਚਕ ਵਜੋਂ ਵਰਤਿਆ ਹੈ । ‘ ਭਗਤ ਰਤਨਾਵਲੀ ’ ( 14ਵੀਂ ਪਉੜੀ ) ਵਿਚ ‘ ਸਵਾਸ ਸਵਾਸ ਵਾਹਿਗੁਰੂ ਦਾ ਭਜਨ ਕਰਨ’ ਦੀ ਜਿਗਿਆਸੂਆਂ ਨੂੰ ਤਾਕੀਦ ਕੀਤੀ ਗਈ ਹੈ , ਕਿਉਂਕਿ ਇਸ ਦੇ ਜਪਣ ਨਾਲ ਚਾਰ ਪਦਾਰਥਾਂ ( ਧਰਮ , ਅਰਥ , ਕਾਮ , ਮੋਕਸ਼ ) ਦੀ ਪ੍ਰਾਪਤੀ ਹੁੰਦੀ ਹੈ ।ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ।
