ਜੇ ਸਮਾਂ ਸਾਥ ਨਹੀਂ ਦਿੰਦਾ ਤਾਂ ਇਹ ਕਰੋ ਜੀ ”ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ।
ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩। ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫। ‘ਪਰਮਾਤਮਾ : ਇਸ ਤੋਂ ਭਾਵ ਹੈ ਸ੍ਰੇਸ਼ਠ ਆਤਮਾ । ਇਹ ਪਾਰਬ੍ਰਹਮ , ਪਰਮੇਸ਼ਵਰ , ਕਰਤਾਰ , ਵਾਹਿਗੁਰੂ , ਪਰਮ-ਸੱਤਾ ਦਾ ਵਾਚਕ ਸ਼ਬਦ ਹੈ । ਆਤਮਾ ਨਾਲ ‘ ਪਰਮ ’ ਸ਼ਬਦ ਲਗਾਉਣ ਦੀ ਸ਼ਾਇਦ ਇਸ ਲਈ ਲੋੜ ਪਈ ਹੋਵੇਗੀ ਕਿ ਆਤਮਾ ਦਾ ਇਕ ਰੂਪ ਜੀਵਾਤਮਾ ਵੀ ਹੈ । ਗੁਰੂ ਨਾਨਕ ਦੇਵ ਜੀ ਨੇ ਆਸਾ ਰਾਗ ਵਿਚ ਸਪੱਸ਼ਟ ਕਿਹਾ ਹੈ ਜੋ ਆਪਣੇ ਆਪ ਨੂੰ ਪਛਾਣਦਾ ਹੈ , ਉਹੀ ‘ ਪਰਮਾਤਮ’ ਹੈ— ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ । ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ । ( ਗੁ.ਗ੍ਰੰ.421 ) ।
