ਹਰ ਰੋਜ਼ ਪਾਠ ਕਿਉ ਕਰਨਾ ਚਾਹੀਦਾ ਹੈ ਜੀ

ਹਰ ਰੋਜ਼ ਪਾਠ ਕਿਉ ਕਰਨਾ ਚਾਹੀਦਾ ਹੈ ਜੀ’ਤ੍ਰਿਕੁਟੀ = {Skt. ਤ੍ਰਿ+ਕੁਟੀ। ਤ੍ਰਿ = ਤਿੰਨ। ਕੁਟੀ = ਡਿੰਗੀਆਂ ਲਕੀਰਾਂ} ਤਿੰਨ ਵਿੰਗੀਆਂ ਲਕੀਰਾਂ ਜੋ ਮਨੁੱਖ ਦੇ ਮੱਥੇ ਉੱਤੇ ਪੈ ਜਾਂਦੀਆਂ ਹਨ। ਜਿਵੇਂ ਸੰਸਕ੍ਰਿਤ ਲਫ਼ਜ਼ “ਨਿਕਟੀ” ਤੋਂ ਪੰਜਾਬੀ ਲਫ਼ਜ਼ “ਨੇੜੇ” ਬਣ ਗਿਆ ਹੈ; ਜਿਵੇਂ ਲਫ਼ਜ਼ “ਕਟਕ” ਤੋਂ “ਕੜਾ” ਬਣ ਗਿਆ ਹੈ, ਤਿਵੇਂ, ਸੰਸਕ੍ਰਿਤ ਲਫ਼ਜ਼ “ਤ੍ਰਿਕੁਟੀ” ਤੋਂ ਪੰਜਾਬੀ ਲਫ਼ਜ਼ ਹੈ “ਤ੍ਰਿਊੜੀ”। ਮਨੁੱਖ ਦੇ ਮੱਥੇ ਉੱਤੇ ‘ਤ੍ਰਿਊੜੀ, ਤਦੋਂ ਹੀ ਪੈਂਦੀ ਹੈ, ਜਦੋਂ ਇਸ ਦੇ ਮਨ ਵਿਚ ਖਿੱਝ ਹੋਵੇ।
ਸੋ, ‘ਤਿਕੁਟੀ ਵਿੰਨ੍ਹਣ’ ਦਾ ਭਾਵ ਹੈ ‘ਮਨ ਵਿਚੋਂ ਖਿੱਝ ਮੁਕਾਉਣੀ’। ਇਸ ਵਿਚ ਕੋਈ ਸ਼ੱਕ ਨਹੀਂ ਕਿ ਲਫ਼ਜ਼ ‘ਤ੍ਰਿਕੁਟੀ’ ਜੋਗੀਆਂ ਵਿਚ ਵਰਤਿਆ ਜਾਂਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਕਬੀਰ ਜੀ ਦੀ ਬਾਣੀ ਵਿਚ ਭੀ ਇਹ ਉਸੇ ਭਾਵ ਵਿਚ ਹੋਵੇ। ਸਿਰਫ਼ ਇਸ ਲਫ਼ਜ਼ ਦੀ ਵਰਤੋਂ ਤੋਂ ਇਹ ਅੰਦਾਜ਼ਾ ਲਾਉਣਾ ਗ਼ਲਤ ਹੈ ਕਿ ਕਬੀਰ ਜੀ ਪ੍ਰਾਣਾਯਾਮ ਕਰਦੇ ਸਨ। ਜੇ ਅਸਾਂ ਅਜਿਹੀ ਹੀ ਕਸਵੱਟੀ ਵਰਤੀ, ਤਾਂ ਗੁਰੂ ਨਾਨਕ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਸਾਹਿਬ ਜੀ ਨੂੰ ਅਸੀ ਅੰਞਾਣਪੁਣੇ ਵਿਚ ਪ੍ਰਾਣਾਯਾਮ ਕਰਨ ਦੇ ਹਾਮੀ ਕਹਿ ਬੈਠਾਂਗੇ। ਸੰਧਿ = ਵਿੰਨ੍ਹ ਕੇ, ਫੋੜ ਕੇ, ਨਾਸ ਕਰ ਕੇ। ਘਟ ਹੂ ਘਟ = ਹਰੇਕ ਘਟ ਵਿਚ। ਸਮਾਚਰੀ = ਪੈਦਾ ਹੋਈ, ਉਪਜੀ ਹੈ। ਤਿਆਗੀ = ਮਾਇਆ ਤੋਂ ਉਪਰਾਮ, ਮੋਹ ਤੋਂ ਰਹਿਤ।੨।ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਆਪ ਤੇ = ਅੰਦਰੋਂ ਹੀ। ਤੇਜੁ = ਪ੍ਰਭੂ ਦੀ ਜੋਤ। ਮਾਨਾ = ਪਤੀਜ ਗਿਆ ਹੈ।੩। ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧।

Leave a Reply

Your email address will not be published. Required fields are marked *