ਇਹ ਤਿੰਨ ਕੰਮ ਛੱਡ ਦਿਉ ਜਿੰਦਗੀ ਸਵਰ ਜਾਣੀ ਹੈ ਆਪ ਜੀ ਇਹ ਵੀਡੀਓ ਪੂਰੀ ਸੁਣਨੀ ਹੈ ਜੀ। ਕਾਮ ਕ੍ਰੋਧ ਮਾਇਆ ਇਸ ਲਾਲਚ ਛੱਡ ਕੇ ਗੁਰਬਾਣੀ ਦੇ ਲੜ ਲੱਗ ਜਾਉ ਰੋਜ ਸਵੇਰੇ ਸਿਮਰਨ ਕਰਿਆ ਕਰੋ ਫਿਰ ਦੇਖੋ ਜਿੰਦਗੀ ਬਦਲ ਜਾਣੀ ਹੈ ।ਸਵਰਗ ਵਾਗ ਜਾਪਣੀ ਹੈ ਜਿੰਦਗੀ। ”ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ,
ਪਰ ਜਦੋਂ ਮੌ ਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥ ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) ।
