ਕੋਈ ਚਿੰਤਾ ਹੋਵੇ ਇਹ ਸੁਣ ਲਵੋ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ)
ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧॥ ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ॥੨॥ (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ,

Leave a Reply

Your email address will not be published. Required fields are marked *