ਅਰਥ: ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥ ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ। (ਆਤਮਿਕਤਾ ਤੋਂ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। (ਮਨੁੱਖ) ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ ਤਾਂ ਜੋ (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ। ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ। ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ (ਮਰਨ ਵੇਲਾ ਨੇੜੇ ਆ ਜਾਂਦਾ ਹੈ)। ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ। ਜੇ ਜਿਉਂਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ। ਨਾਨਕ ਜੀ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ,
