ਸੰਗਤਾਂ ਦੀ ਅਗਵਾਈ ਚ ਇਤਿਹਾਸਕ ਗੁਰਦੁਆਰਿਆਂ ‘ਚ ਇਸ ਸੇਵਾ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਵਿਰਾਸਤੀ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ ”ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾਉਣ ਦੀ ਆਰੰਭਤਾ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਅੰਦਰ ਇੱਕ-ਇੱਕ ਏਕੜ ਦੇ ਬਾਗ ਲਗਾਉਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਜਿਥੇ ਪਹਿਲਾਂ ਵੱਖ-ਵੱਖ ਗੁਰਦੁਆਰਿਆਂ ਦੀ ਪਰਕਰਮਾਂ ਅਤੇ ਹੋਰ ਥਾਵਾਂ ’ਤੇ ਬੂਟੇ ਲਗਾਏ ਗਏ ਹਨ, ਉਥੇ ਹੀ ਹੁਣ ਗੁਰੂ ਘਰਾਂ ਦੀਆਂ ਜ਼ਮੀਨਾਂ ਅੰਦਰ ਇੱਕ-ਇੱਕ ਏਕੜ ਰਕਬਾ ਵਿਰਾਸਤੀ ਬਾਗ ਲਗਾਉਣ ਲਈ ਵਰਤਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 40 ਦੇ ਕਰੀਬ ਗੁਰਦੁਆਰਾ ਸਾਹਿਬਾਨ ਅੰਦਰ ਵਿਰਾਸਤੀ ਦਰੱਖ਼ਤਾਂ ਵਾਲੇ ਜੰਗਲ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਨਿੰਮ, ਬੋਹੜ, ਪਿੱਪਲ, ਜਾਮੁਨ, ਬਹੇੜਾ, ਟਾਹਲੀ, ਹਰੜ, ਆਮਲਾ, ਅਰਜੁਨ, ਰੀਠਾ ਆਦਿ ਦੇ ਬੂਟੇ ਲਗਾਏ ਗਏ ਹਨ। ਜਲਦ ਹੀ ਇਨ੍ਹਾਂ ਵਿਚ ਹੋਰ ਵਿਸਥਾਰ ਵੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੱਸਿਆ ਕਿ ਜੰਗਲ ਸਥਾਪਤ ਕਰਨ ਦਾ ਮੰਤਵ ਹਰਿਆਵਲ ਭਰਪੂਰ ਵਾਤਾਵਰਨ ਪੈਦਾ ਕਰਨ ਦੇ ਨਾਲ-ਨਾਲ ਪੰਛੀਆਂ ਨੂੰ ਰੈਣ-ਬਸੇਰੇ ਦੇਣਾ ਵੀ ਹੈ।ਸੰਗਤ ਨੇ ਪਹਿਲਾਂ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਅਤੇ ਬਾਅਦ ‘ਚ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਨਾਲ ਸੰਬੰਧਤ ਇਕ-ਇਕ ਏਕੜ ‘ਚ ਜੰਗਲ ਲਗਾਉਣ ਦੇ ਕਾਰਜ ਦਾ ਸ਼ੁੱਭ ਆਰੰਭ ਕੀਤਾ। ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਇਹ ਆਰੰਭਤਾ ਨਿੰਮ, ਬੋਹੜ ਅਤੇ ਪਿੱਪਲ ‘ਤੇ ਆਧਾਰਿਤ ਤ੍ਰਵੈਣੀ ਲਗਾ ਕੇ ਕੀਤੀ ਗਈ। ਜਦਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਇਹ ਸ਼ੁਰੂਆਤ ਹਰੜ, ਬਹੇੜਾ ਅਤੇ ਆਂਵਲਾ ‘ਤੇ ਆਧਾਰਿਤ ਤ੍ਰਿਫਲਾ ਲਗਾ ਕੇ ਕੀਤੀ ਗਈ। ਇਥੇ ਇਹ ਜ਼ਿਕਰ ਕਰਨਾ ਵੀ ਯੋਗ ਹੋਵੇਗਾ ਕਿ ਕਾਰਸੇਵਾ ਖਡੂਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜਾਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਜੰਗਲ ਲਾਉਣ ਦਾ ਅਹਿਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਸਥਾ ਵਲੋਂ ਵੱਖ-ਵੱਖ ਪਿੰਡਾਂ ਵਿਚ ਅਤੇ ਵੱਖ-ਵੱਖ ਰਕਬੇ ਦੇ 41 ਜੰਗਲ ਲਗਾਏ ਜਾ ਚੁੱਕੇ ਹਨ।

Leave a Reply

Your email address will not be published. Required fields are marked *