ਇਸ ਤਰ੍ਹਾਂ ਜਿੰਦਗੀ ਜਿਉਣ ਦਾ ਢੰਗ ਬਣਾਉਣ ਲਵੋ ਇਸ ਤਰਾਂ ਜਿੰਦਗੀ ਜੀਓ ਕੋਈ ਦੁੱ ਖ ਨਹੀਂ ਰਹੇਗਾ |”ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ ਦਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ, ਤੇ ਨਾ ਤੇਰਾ ਕੋਈ ਸਾਥੀ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ। ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ;
(ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ। (ਮਨੁੱਖ ਦੀ) ਜਿੰਦ ਆਤਮਕ ਮੌ ਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ। ਨਾਨਕ ਜੀ ਬੇਨਤੀ ਕਰਦੇ ਹਨ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ ॥੧॥ (ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ। ਜਦੋਂ ਧਰਮਰਾਜ ਦਾ ਹਿਸਾਬ ਹੁੰਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ। (ਪ੍ਰਾਣੀ!) ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਦੁੱਖ ਸਹਾਰਦਾ ਹੈ ਤੇ ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ। (ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ ਬਣੀ ਫਿਰਦੀ ਹੈਂ। ਨਾਨਕ ਜੀ ਬੇਨਤੀ ਕਰਦੇ ਹਨ ਕਿ ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ ਲੇਖ ਲਿਖਿਆ ਜਾ ਰਿਹਾ ਹੈ ਤੇ (ਤਾਹੀਏਂ) ਤੂੰ ਮਾਇਆ ਦੇ ਮੋਹ ਦੀ ਭਟਕਣਾ ਵਿਚ ਫਸੀ ਰਹਿੰਦੀ ਹੈਂ ॥੨॥ ਨਾ-ਸ਼ੁਕਰਾ (ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ) ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁ ੜਿਆ ਰਹਿੰਦਾ ਹੈ ਤੇ (ਪ੍ਰਭੂ-ਮਿਲਾਪ ਲਈ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ।ਨਾਨਕ ਜੀ ਬੇਨਤੀ ਕਰਦੇ ਹਨ ਕਿ (ਕਾਮਾਦਿਕ ਵਿਕਾਰਾਂ ਦੇ) ਸੰਜੋਗ ਦੇ ਕਾਰਨ (ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ ਤੇ ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੩॥ ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ,
