ਆਪਣੇ ਬੱਚਿਆਂ ਲਈ ਵਾਹਿਗੁਰੂ ਅੱਗੇ ਇਹ ਅਰਦਾਸ ਜਰੂਰ ਕਰੋ ”ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ: ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ
:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ ।ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ! ਜੇ ਪ੍ਰਵਾਨ ਕਰੋ ਤਾਂ ਮੈਂ ਆਪ ਜੀ ਦੇ ਗੁਣ ਗਾਉਂਦਿਆਂ-ਗਾਉਂਦਿਆਂ ਨਾਮ ਜਸ ਵਿੱਚ ਲੀਨ ਹੋ ਜਾਵਾਂ। ਜੇ ਤੇਰੇ ਅੰਦਰ ਗੁੱਸਾ ਆ ਜਾਵੇ, ਦੁੱਖ ਆ ਜਾਵੇ ਤਾਂ ਗੁਰੂ ਅਮਰਦਾਸ ਜੀ ਨੂੰ ਯਾਦ ਕਰ। ਜਦੋਂ ਬਾਬਾ ਦਾਤੂ ਨੇ ਗੁਰੂ ਜੀ ਨੂੰ ਲੱਤ ਕੱਢ ਮਾਰੀ ਤਾਂ ਗੁਰੂ ਜੀ ਨੇ ਬਾਬਾ ਦਾਤੂ ਦੇ ਪੈਰ ਫੜ ਕੇ ਕਿਹਾ, ‘‘ਮੇਰੀਆਂ ਹੱਡੀਆਂ ਸਖਤ ਹਨ, ਤੁਹਾਡੇ ਕੋਮਲ ਚਰਨਾਂ ’ਤੇ ਸੱਟ ਤਾਂ ਨਹੀਂ ਲੱਗ ਗਈ?’’ ਕਿਤਨੀ ਨਿਮਰਤਾ ਅਤੇ ਪਿਆਰ ਸੀ ਉਹਨਾਂ ਦੇ ਅੰਦਰ। ਜਿਹੜਾ ਇਨਸਾਨ ਸਿਮਰਨ ਕਰਦਾ ਹੈ, ਉਸ ਦੇ ਅੰਦਰ ਅਹੰਕਾਰ ਨਹੀਂ ਆਉਂਦਾ।ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ, ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ। :ਇਕ ਨਾਨਕ ਕੀ ਅਰਦਾਸਿ ਜੋ ਤੁਧੁ ਭਾਵਸੀ।। ਮੈ ਦੀਜੈ ਨਾਮ ਨਿਵਾਸੁ ਰਹਿ ਗੁਣ ਗਾਵਸੀ।। — ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 752 ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।।
