ਕਾਮਯਾਬੀ ਦੇ ਸਾਰੇ ਰਸਤੇ ਖੁੱਲ੍ਹ ਜਾਣਗੇ ‘ਕਾਮਯਾਬੀ ਲਈ ਸਿਮਰਨ ਕਰਿਆ ਕਰੋ ਇਸ ਤਰ੍ਹਾਂ ‘ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ | ੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ| ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ , ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ |
ਨਾਮ ਜਪਨ ਵਾਲੇ ਨੂੰ ਸਬਰ ਤੇ ਨਿਮਰਤਾ ਦੀ ਬੜੀ ਲੋੜ ਹੈ | ੩. ਸਿਮਰਨ ਨਾਲ ਪਹਿਲਾਂ ਮਨ ਦੀ ਮੈਲ ਉਤਰਦੀ ਹੈ ਤੇ ਇਨਸਾਨ ਬੁਰੇ ਕੰਮ ਕਰਨ ਤੋ ਸੰਕੋਚ ਕਰਦਾ ਹੈ |੪. ਵਾਹਿਗੁਰੂ – ਵਾਹਿਗੁਰੂ ਕਰਨ ਨਾਲ ਸਾਡੇ ਮਨ ਤੇ ਹਰ ਹਾਲਤ ਵਿਚ ਅਸਰ ਹੁੰਦਾ ਹੈ | ਇਸ ਨਾਲ ਸਾਡੇ ਵਿਚ ਕੋਮਲਤਾ ਆ ਜਾਂਦੀ ਹੈ , ਚੰਗੇ ਮੰਦੇ ਦੀ ਤਮੀਜ ਹੋ ਜਾਂਦੀ ਹੈ ਤੇ ਮਨ ਬੁਰਾਈ ਤੋ ਪ੍ਰਹੇਜ ਕਰਨ ਲਗ ਜਾਂਦਾ ਹੈ | ੫. ਸਿਮਰਨ ਪਹਲਾ ਮੈਂਲ ਕਟਦਾ ਹੈ , ਇਸ ਲਈ ਪਹਿਲਾਂ ਇਸ ਵਿਚ ਮਨ ਨਹੀਂ ਲਗਦਾ | ਜਦੋ ਮਨ ਨਿਰਮਲ ਹੋ ਜਾਂਦਾ ਹੈ ਤਾ ਸਿਮਰਨ ਵਿਚ ਰਸ ਆਉਣ ਲਗਦਾ ਹੈ , ਫਿਰ ਛਡਨ ਨੂੰ ਦਿਲ ਨਹੀਂ ਕਰਦਾ | ੬. ਮਨ ਚਾਹੇ ਨਾ ਵੀ ਟਿਕੇ , ਨਾਮ ਜਪਣਾ ਚਾਹਿਦਾ ਹੈ | ਜੇ ਨਾਮ ਜਾਪਦੇਆਂ ਮਨ ਜਰਾ ਵੀ ਟਿਕ ਜਾਵੇ ਤਾ ਥੋੜੀ ਗਲ ਨਹੀਂ, ਮਨ ਪੂਰਾ ਵਸ ਤਦ ਆਉਂਦਾ ਜਦ ਵਾਹਿਗੁਰੂ ਦੀ ਪੂਰਨ ਕਿਰਪਾਲਤਾ ਹੋਵੇ | ੭. ਮਨ ਟਿਕੇ ਜਾ ਨਾ ਟਿਕੇ , ਨਾਮ ਜਪਣਾ ਚਾਹਿਦਾ ਹੈ , ਜੋ ਲੱਗੇ ਰਹਿਣਗੇ, ਓਹਨਾ ਲਈ ਓਹ ਸਮਾਂ ਵੀ ਆਵੇਗਾ , ਜਦੋ ਮਨ ਦਾ ਟਿਕਾਓ ਪ੍ਰਾਪਤ ਹੋ ਜਾਵੇਗਾ |ਜੋ ਤੁਰੇ ਰਹਿਣਗੇ , ਭਾਵੇ ਮਧਮ ਚਲ ਹੀ , ਓਹਨਾ ਦੇ ਮੰਜਿਲ ਤੇ ਪਹੁੰਚਣ ਦੀ ਆਸ ਹੋ ਸਕਦੀ ਹੈ | ੮. ਸਿਮਰਨ ਵਿਚ ਸੁਆਦ ਨਹੀਂ ਆਉਂਦਾ ਤਾਂ ਗੁਰੂ ਜਾਣੇ , ਜੋ ਸੁਆਦ ਨਹੀਂ ਦੇਂਦਾ | ਬੰਦੇ ਦਾ ਧਰਮ ਹੈ ਬੰਦਗੀ ਕਰਨਾ| ਸਦਾ ਰਸ ਤੇ ਹਕ ਨਹੀਂ | ਰਸ ਤਾਂ ਕਦੇ- ਕਦੇ ਗੁਰੂ ਝਲਕਾਰਾ ਮਾਰ ਕੇ ਦੇ ਦੇਂਦਾ ਹੈ ਤਾ ਕਿ ਬੱਚੇ ਡੋਲ ਨਾ ਜਾਣ | ੯. ਨਾਮ ਪਾਪ ਤੇ ਦੁਖ ਕਟਦਾ ਹੈ | ਸਿਮਰਨ ਦੇਹ ਨੂੰ ਵੀ ਅਰੋਗ ਕਰਦਾ ਹੈ ਤੇ ਵਾਹਿਗੁਰੂ ਦੇ ਨੇੜੇ ਵੀ ਲੈ ਜਾਂਦਾ ਹੈ , ਇਸ ਨਾਲ ਅਸੀਂ ਅੰਤਰਮੁਖ ਹੁੰਦੇ ਹਾਂ |ਨਾਮ ਜਾਪਦੇ ਹੋਏ ਨਿਰਮਾਨਤਾ ਵਿਚ ਰਹੋ | ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ |
