ਵਾਹਿਗੁਰੂ ਦਾ ਨਾਮ ਜਪਣ ਨਾਲ ਇੰਝ ਖੁੱਲਦੇ ਨੇ ਭਾਗ ‘ਵਾਹਿਗੁਰੂ ਦਾ ਨਾਮ ਜਪਣ ਨਾਲ ਕੀ ਹੁੰਦਾ ਹੈ।ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ
:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ ।ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ |ਨਾਮੀ ਪੁਰਖ ਦੀ ਅਰਦਾਸ ਵਿਚ ਸ਼ਕਤੀ ਆ ਜਾਂਦੀ ਹੈ , ਜਦੋ ਕੁਝ ਬਰਕਤ ਆ ਜਾਵੇ ਤਾ ਸਿਖ ਦੁਨੀਆ ਤੋ ਖਬਰਦਾਰ ਰਹੇ ,ਕਿਓਕਿ ਦੁਨੀਆ ਇਸ ਨੂੰ ਆਪਨੇ ਮਤਲਬ ਲਈ ਵਰਤੇਗੀ | ਇਸ ਨਾਲ ਆਦਮੀ ਨਾਮ ਤੋ ਟੁਟਦਾ ਹੈ| ੧੧. ਨਾਮ ਜਾਪਦੇ ਹੋਏ ਰਿਧੀਆਂ -ਸਿਧੀਆਂ ਆ ਜਾਂਦੀਆਂ ਹਨ |ਨਾਮ ਜਪਣ ਵਾਲੇ ਨੇ ਓਹਨਾ ਦੇ ਵਿਖਾਵੇ ਤੋ ਬਚਨਾ ਹੈ ਤਾ ਕਿ ਹਉਮੇ ਨਾ ਆਵੇ | ਹਉਮੇ ਆਈ ਤਾ ਨਾਮ ਦਾ ਰਸ ਟੁਟ ਜਾਵੇਗਾ | ੧੨. ਰਿਧੀਆਂ -ਸਿਧੀਆਂ ਵਾਲਾ ਵੱਡਾ ਨਾਈ , ਵੱਡਾ ਓਹ ਹੈ ਜਿਸਨੂ ਨਾਮ ਦਾ ਰਸ ਆਇਆ ਹੈ ਤੇ ਨਾਮ ਜਿਸਦੇ ਜੀਵਨ ਦਾ ਆਧਾਰ ਬਣ ਗਿਆ ਹੈ | ੧੩. ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ .ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ ਤੇ ਮੈਲ ਕੱਟ ਰਹੀ ਹੈ |ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ , ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ | ੧੫. ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ
