ਜਿੰਦਗੀ ਤੋਂ ਹਾਰੇ ਇੱਕ ਵਾਰ ਜਰੂਰ ਸੁਣਨ ਜੀ

ਜਿੰਦਗੀ ਤੋਂ ਹਾਰੇ ਇੱਕ ਵਾਰ ਜਰੂਰ ਸੁਣਨ ਜੀ (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ।
ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟ-ਕਦੇ ਨਹੀਂ ਫਿਰਦੇ।੨। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩। ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

Leave a Reply

Your email address will not be published. Required fields are marked *