ਅੱਜ ਸਭ ਤੋਂ ਪਹਿਲਾਂ ਇਹ ਸ਼ਬਦ ਸੁਣੋ ਸਾਰੇ ਦੁੱ ਖ ਦੂਰ ਹੋ ਜਾਣਗੇ ”ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ।
ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩। ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।*ਅਰਥ: ਹੇ ਭਾਈ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ – ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥ ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।
