ਗੁਰੂ ਸਾਹਿਬ ਤੇ ਭਰੋਸੇ ਦੀ ਸੱਚੀ ਕਹਾਣੀ ਕਿਸ ਤਰ੍ਹਾਂ ਕਿਰਪਾ ਹੋਈ ਮੁਸਲਮਾਨ ਤੇ ।ਇਹ ਵੀਡੀਓ ਪੂਰੀ ਦੇਖ ਕੇ ਸ਼ੇਅਰ ਕਰਨਾ ਜੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ,
ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱ ਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ
