‘ਸਿਮਰਨ’ ਕਰਨ ਨਾਲ ਜਿੰਦਗੀ ਬਦਲ ਜਾਣੀ ਹੈ

ਸਿਮਰਨ ਕਰਨ ਨਾਲ ਜਿੰਦਗੀ ਬਦਲ ਜਾਣੀ ਹੈ ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।
ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।”ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਸਿਮਰਨ ਕਰਨ ਨਾਲ ਜਿੰਦਗੀ ਬਦਲ ਜਾਣੀ ਹੈ ”ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ। ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ, ਜਿਵੇਂ (ਤੇਜ਼) ਹਵਾ ਧੱ ਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱ-ਗ ਹੀ ਅੱ-ਗ ਹੈ ।੩। ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

Leave a Reply

Your email address will not be published. Required fields are marked *