ਗੁਰਬਾਣੀ ਪਾਠ ਦੀ ਤਾਕਤ

ਪਾਠ ਕਰਨ ਦੀ ਕੀ ਲੋੜ ਹੈ ” ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ | ੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ| ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ ,
ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ | ਨਾਮ ਜਾਪਦੇ ਹੋਏ ਨਿਰਮਾਨਤਾ ਵਿਚ ਰਹੋ | ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ | ਨਾਮੀ ਪੁਰਖ ਦੀ ਅਰਦਾਸ ਵਿਚ ਸ਼ਕਤੀ ਆ ਜਾਂਦੀ ਹੈ , ਜਦੋ ਕੁਝ ਬਰਕਤ ਆ ਜਾਵੇ ਤਾ ਸਿਖ ਦੁਨੀਆ ਤੋ ਖਬਰਦਾਰ ਰਹੇ , ਕਿਓਕਿ ਦੁਨੀਆ ਇਸ ਨੂੰ ਆਪਨੇ ਮਤਲਬ ਲਈ ਵਰਤੇਗੀ |ਇਸ ਨਾਲ ਆਦਮੀ ਨਾਮ ਤੋ ਟੁਟਦਾ ਹੈ| ੧੧. ਨਾਮ ਜਾਪਦੇ ਹੋਏ ਰਿਧੀਆਂ -ਸਿਧੀਆਂ ਆ ਜਾਂਦੀਆਂ ਹਨ | ਨਾਮ ਜਪਣ ਵਾਲੇ ਨੇ ਓਹਨਾ ਦੇ ਵਿਖਾਵੇ ਤੋ ਬਚਨਾ ਹੈ ਤਾ ਕਿ ਹਉਮੇ ਨਾ ਆਵੇ | ਹਉਮੇ ਆਈ ਤਾ ਨਾਮ ਦਾ ਰਸ ਟੁਟ ਜਾਵੇਗਾ | ੧੨. ਰਿਧੀਆਂ -ਸਿਧੀਆਂ ਵਾਲਾ ਵੱਡਾ ਨਾਈ , ਵੱਡਾ ਓਹ ਹੈ ਜਿਸਨੂ ਨਾਮ ਦਾ ਰਸ ਆਇਆ ਹੈ ਤੇ ਨਾਮ ਜਿਸਦੇ ਜੀਵਨ ਦਾ ਆਧਾਰ ਬਣ ਗਿਆ ਹੈ | ੧੩. ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ . ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ ਤੇ ਮੈਲ ਕੱਟ ਰਹੀ ਹੈ | ੧੪. ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ , ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ | ੧੫. ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ , ਜਦੋ ਵਾਹਿਗੁਰੂ ਜਪੋ ਤਾ ਉਸਦਾ ਸ਼ੁਕਰ ਕਰੋ , ਜੋ ਨਾਮ ਜਪਾ ਰਿਹਾ ਹੈ | ੧੬. ਜਦ ਸੁਰਤ ਚੜਦੀ ਕਲਾ ਵਿਚ ਹੋਵੇ ਤਾ ਮਾਣ ਨਹੀਂ ਕਰਨਾ , ਇਸ ਨੂੰ ਵਾਹਿਗੁਰੂ ਦੀ ਮੇਹਰ ਸਮਝਨਾ ਹੈ |

Leave a Reply

Your email address will not be published. Required fields are marked *