ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਖੀ

ਧੰਨ ਧੰਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਇਹ ਸਾਖੀ ਜਰੂਰ ਸੁਣਿਉ, ਇਕ ਪਿੰਡ ਦੇ ਵਿੱਚ ਸਾਰੇ ਨੌਜਵਾਨ ਨ ਸ਼ਿ ਆਂ ਦੀ ਦਲਦਲ ਵਿੱਚ ਫ ਸ ਗਏ, ਪਿੰਡ ਦੇ ਬਜੁਰਗਾਂ ਨੇ ਸੰਤ ਬਾਬਾ ਅਤਰ ਸਿੰਘ ਜੀ ਦਾ ਦੀਵਾਨ ਲਗਵਾਇਆ ਤੇ nsha ਵੇਚਣ ਵਾਲਿਆਂ ਨੇ ਉਸੇ ਦਿਨ ਇਕ ਮਸ਼ਹੂਰ ਗਾਉਣ ਵਾਲੀ ਬੁਲਾਈ,
ਪਰ ਜਦ ਮਹਾਂਪੁਰਖਾਂ ਨੇਂ ਕੀਰਤਨ ਸੁਰੂ ਕੀਤਾ ਤਾਂ ਉਹ ਗਾਉਣ ਵਾਲੀ ਸਟੇਜ ਤੇ ਜਾਣ ਦੀ ਬਜਾਏ ਮਹਾਂਪੁਰਖਾਂ ਦਾ ਤਿੰਨ ਘੰਟੇ ਕੀਰਤਨ ਸੁਣਦੀ ਰਹੀ , ਉਸੀ ਦਿਨ ਉਸ ਗਾਉਣ ਵਾਲੀ ਨੇ ਅਮ੍ਰਿਤ ਛੱਕਿਆ ਤੇ ਪਿੰਡ ਦੇ ਸੱਭ ਨੌਜਵਾਨਾਂ ਨੇ nsha ਛੱਡਣ ਦੀ ਕਸਮ ਖਾਧੀ ਤੇ ਅਮ੍ਰਿਤ ਛੱਕ ਲਿਆ, ਧੰਨ ਧੰਨ ਸੰਤ ਬਾਬਾ ਅਤਰ ਸਿੰਘ ਜੀ।ਸੰਤ ਅਤਰ ਸਿੰਘ (28 ਮਾਰਚ, 1866 – 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।ਸੰਤ ਅਤਰ ਸਿੰਘ ਜੀ ਦਾ ਜਨਮ ਰਿਆਸਤ ਪਟਿਆਲਾ ਦੇ ਚੀਮਾ ਨਗਰ ਵਿਖੇ ਪਿਤਾ ਕਰਮ ਸਿੰਘ ਜੀ ਅਤੇ ਮਾਤਾ ਭੋਲੀ ਜੀ ਦੇ ਗ੍ਰਹਿ ਵਿਖੇ 28 ਮਾਰਚ 1866 ਈਸਵੀ ਨੂੰ ਹੋਇਆ। ਜਨਮ ਤੋਂ ਹੀ ਅਧਿਆਤਮਿਕ ਰੁਚੀਆਂ ਦੇ ਮਾਲਕ ਸਨ। ਬਚਪਨ ਸਿੰਘ ਸਾਥੀਆਂ ਨਾਲ ਡੰਗਰ ਚਾਰਦੇ ਵੱਡੇ ਹੋਏ, ਖੇਤੀ ਕਰਦੇ ਤੇ ਫੌਜ ਵਿਚ ਨੌਕਰੀ ਕਰਦੇ ਸਮੇਂ ਸਦਾ ਪ੍ਰਭੂ ਭਗਤੀ ਵਿਚ ਲੀਨ ਰਹਿੰਦੇ ਸਨ। ਫੌਜੀ ਨੌਕਰੀ ਦੌਰਾਨ ਹੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ। ਥੋੜ੍ਹੇ ਸਮੇਂ ਵਿਚ ਹੀ ਨੌਕਰੀ ਛੱਡ ਦਿਤੀ ਅਤੇ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਜਾ ਕੇ ਗੋਦਾਵਰੀ ਦੇ ਕੰਢੇ ਸਿਮਰਨ ਕਰਨ ਲੱਗੇ, ਫਿਰ ਪੋਠੋਹਾਰ ਦੇ ਇਲਾਕੇ ਵਿਚ ਕੱਲਰ ਕਨੋਹਾ ਪਿੰਡ ਵਿਚ ਵਾਸ ਕਰਦੇ ਹੋਏ, ਪ੍ਰਭੂ ਭਗਤੀ ਵਿਚ ਲੀਨ ਰਹੇ ਅਤੇ ਲਗਾਤਾਰ ਕਈ ਸਾਲ ਸਿਮਰਨ ਅਭਿਆਸ ਕੀਤਾ। ਕੀਰਤਨੀ ਜਥਾ ਬਣਾ ਕੇ ਕੀਰਤਨ ਕਰਨ ਦੀ ਨਵੀਂ ਪ੍ਰੰਪਰਾ ਸ਼ੁਰੂ ਕੀਤੀ। ਪੋਠੋਹਾਰ, ਸਿੰਧ ਤੇ ਮਾਝੇ ਵਿਚ ਸਿੱਖੀ ਪ੍ਰਚਾਰ ਕੀਤਾ। ਸਿੰਘ ਸਭਾ ਲਹਿਰ ਨਾਲ ਸੰਤ ਅਤਰ ਸਿੰਘ ਮਸਤੂਆਣਾ ਦੀ ਬਹੁਪੱਖੀ ਸ਼ਖ਼ਸੀਅਤ ਦੀ ਸਿੱਖ ਪੁਨਰ- ਜਾਗ੍ਰਿਤੀ ਦੀ ਲਹਿਰ ਵਿੱਚ ਆਮਦ ਹੋਈ। ਇਨ੍ਹਾਂ ਦਾ ਇੱਕ ਧਾਰਮਿਕ ਅਤੇ ਦੂਜਾ ਵਿੱਦਿਅਕ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।

Leave a Reply

Your email address will not be published. Required fields are marked *