Home / ਦੁਨੀਆ ਭਰ / ਡ੍ਰਾਇਵਿੰਗ ਲਾਇਸੈਂਸ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ

ਡ੍ਰਾਇਵਿੰਗ ਲਾਇਸੈਂਸ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ

ਡ੍ਰਾਇਵਿੰਗ ਲਾਇਸੈਂਸ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ ”ਵੱਡੀ ਖਬਰ ਆ ਰਹੀ ਹੈ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਕੋਲ ਵਹੀਕਲ ਮੋਟਰ ਗੱਡੀਆਂ ਨੇ ਜਾਣਕਾਰੀ ਅਨੁਸਾਰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਮੋਟਰ ਵਾਹਨ ਨਿਯਮਾਂ ਵਿਚ ਜ਼ਰੂਰੀ ਸੋਧ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੇਠਲੇ ਤੋਂ ਮੱਧ ਪੱਧਰ ਦੀ ਕਲਰ ਬਲਾਈਂਡਨੈਸ (ਰੰਗਾਂ ਦੀ ਪਛਾਣ ‘ਚ ਮੁਸ਼ ਕਲ) ਤੋਂ ਕਈ ਲੋਕਾਂ ਨੂੰ ਵੀ ਹੁਣ ਡਰਾਈਵਿੰਗ ਲਾਇਸੈਂਸ (ਡੀਐੱਲ) ਜਾਰੀ ਕੀਤਾ ਜਾਵੇਗਾ।ਦੱਸ ਦਈਏ ਕਿ ਮੰਤਰਾਲੇ ਨੇ ਕਿਹਾ ਕਿ ਦੁਨੀਆ ਦੇ ਹੋਰ ਹਿੱਸਿਆਂ ਵਿਚ ਵੀ ਇਸ ਦੀ ਇਜਾਜ਼ਤ ਹੈ। ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕੇਂਦਰੀ ਮੋਟਰ ਵਾਹਨ (ਸੀਐਮਵੀ) ਨਿਯਮ-1989 ਦੇ ਫਾਰਮ-1 ਏਤੋ ਫਾਰਮ-1ਏ ਵਿਚ ਸੋਧ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੀ ਮਦਦ ਨਾਲ ਹਲਕੇ ਅਤੇ ਮੱਧ ਪੱਧਰ ਦੇ ਕਲਰ ਬਲਾਈਂਡਨੈਸ ਲੋਕ ਵੀ ਡਰਾਈਵਿੰਗ ਲਾਇਸੈਂਸ ਹਾਸਲ ਕਰ ਸਕਣਗੇ।ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰਾਲੇ ਨੇ ਕਿਹਾ ਕਿ ਉਹ ਅਪਾਹਿਜ ਨਾਗਰਿਕਾਂ ਨੂੰ ਟਰਾਂਸਪੋਰਟ-ਅਧਾਰਤ ਸੇਵਾਵਾਂ ਖ਼ਾਸਕਰ ਡਰਾਈਵਿੰਗ ਲਾਇਸੈਂਸ ਮੁਹੱਈਆ ਕਰਵਾਉਣ ਲਈ ਕਈ ਕਦਮ ਉਠਾ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਲਈ ਕਾਉਂਸਲਿੰਗ ਜਾਰੀ ਕੀਤੀ ਗਈ ਹੈ। ਮੰਤਰਾਲੇ ਨੂੰ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਕਲਰ ਬਲਾਈਂਡ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਨਹੀਂ ਕੀਤਾ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਹੁਣ ਇਸ ਸੰਬੰਧੀ ਮੈਡੀਕਲ ਮਾਹਰ ਸੰਸਥਾਵਾਂ ਤੋਂ ਰਾਏ ਮੰਗੀ ਗਈ। ਉਹਨਾਂ ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਹਲਕੇ ਅਤੇ ਦਰਮਿਆਨੇ ਅੰਨ੍ਹੇ ਲੋਕਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲਾਂਕਿ ਗੰਭੀਰ ਅਪਾ ਹਜ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਸਾਡੇ ਨਾਲ ਜੁੜਨ ਲਈ ਧੰਨਵਾਦ ਜੀ।

error: Content is protected !!