Home / ਸਿੱਖੀ ਖਬਰਾਂ / ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ‘ਗੁਰਦੁਆਰਾ ਸਾਹਿਬ’ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ‘ਗੁਰਦੁਆਰਾ ਸਾਹਿਬ’ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਸੰਗਤ ਗੁਰੂ ਘਰ ਨਤਮਸਤਕ ਪੰਗਤ ਅਤੇ ਸੰਗਤ ਮਗਰੋਂ ਪਵਿੱਤਰ ਸਰੋਵਰ ‘ਚ ਲਗਾਈ ਆਸਥਾ ਦੀ ਡੁੱਬਕੀ- ਵਾਈਸਮੁਕਤ ਮਸ਼ੀਨ ਸੰਗਤ ਨੂੰ ਕਰਦੀ ਸੈਨੇਟਾਈਜ਼- ਪੰਚਮੀ ਦਾ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਤੇ ਉਤਸ਼ਾਹ ਮਨਾਇਆ। ਕਰੋਨਾ ਦੌਰਾਨ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕਰਦੀ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਸੀਸ ਨਿਵਾਇਆ ਅਤੇ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ। ਗੁਰੂ ਦਰਬਾਰ ‘ਚ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਵੀ ਕੀਤਾ। ਤੜਕ ਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਖਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ਨੇ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੱਥਾ ਟੇਕਣ ਨੂੰ ਪਹਿਲ ਦਿੱਤੀ। ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਕਰੋਨਾ ਤੋਂ ਨਿਜ਼ਾਤ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰੇ ਨਾਲ ਮਨੁੱਖ ਗੁਰੂ ਮਾਰਗ ਪਾਂਧੀ ਬਣਦਾ ਹੈ ਅਤੇ ਸ਼ਬਦ ਗੁਰੂ ਦੇ ਲੜ ਲੱਗਕੇ ਸਰਬੱਤ ਦਾ ਭਲਾ ਅਤੇ ਮਨੁੱਖਤਾ ਦਾ ਕਲਿਆਣ ਹੋ ਸਕਦਾ। ਉਨ੍ਹਾਂ ਕਿਹਾ ਕਿ ਸੰਗਤਾਂ ਅਜਿਹੇ ਪ੍ਰਮਾਤਮਾ ਦਾ ਸੰਗ ਕਰਨ, ਜੋ ਨਿਰਭਉ, ਨਿਰਵੈਰ ਅਤੇ ਪਰਉਪਕਾਰੀ ਹੋਵੇ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪੁੱਜਦੀ ਸੰਗਤ ਨੂੰ ਕਰੋਨਾ ਤੋਂ ਬਚਾ ਲਈ ਵੱਖ-ਵੱਖ ਥਾਵਾਂ ‘ਤੇ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸੈਨੇਟਾਈਜੇਸ਼ਨ ਕੀਤੀ ਜਾ ਰਹੀ ਹੈ, ਉਥੇ ਹੀ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਨੂੰ ਕ ਰੋਨਾ ਮੁਕਤ ਕਰਨ ਲਈ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੰਚਮੀ ਦੇ ਦਿਹਾੜੇ ਮੌਕੇ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਵਾਈਸਮੁਕਤ ਮਸ਼ੀਨ ਲਗਾਈ ਗਈ ਹੈ। ਸੈਨੇਟਾਈਜੇਸ਼ਨ ਮਸ਼ੀਨ ਬੋਲ ਕੇ ਸੰਗਤਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕਰਦੀ ਹੈ। ਮਸ਼ੀਨ ਨੂੰ ਦਰਸ਼ਨੀ ਡਿਉੜੀ ‘ਚ ਲਗਾਏ ਜਾਣ ਉਪਰੰਤ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਕਰੋਨਾ ਦੀ ਲਾਗ ਤੋਂ ਸੰਗਤ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਚਿੰਤਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨਮਸਤਕ ਹੋਣ ਪੁੱਜਦੀ ਸੰਗਤ ਨੂੰ ਮਹਾਂ ਮਾਰੀ ਤੋਂ ਬਚਾ ਉਣ ਲਈ ਸ਼੍ਰੋਮਣੀ ਕਮੇਟੀ ਅਜਿਹੇ ਉਪਰਾਲੇ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

error: Content is protected !!