Home / ਸਿੱਖੀ ਖਬਰਾਂ / ਅਮਰੀਕਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਵੱਡੀ ਖਬਰ

ਅਮਰੀਕਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਵੱਡੀ ਖਬਰ

ਅਮਰੀਕਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਵੱਡੀ ਖਬਰ ”ਸ਼ ਹੀ ਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮਾਗਮਾਂ ਮੌਕੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ ਅਤੇ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲੇ ਦੀ ਸੇਵਾ ਹਰਸ਼ਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਦੁਆਰਾ ਸੱਚਾ ਮਾਰਗ ਐਬਰਨ ਵਲੋਂ ਕੀਤੀ ਗਈ। ਕਰੋਨਾ ਦੌਰਾਨ ਸੰਗਤ ਸੀਮਿਤ ਹੀ ਸੀ ਪਰ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਿਭਾਈ ਜਾ ਰਹੀ ਹੈ। ਸ਼ਾਮ ਦੇ ਦੀਵਾਨਾਂ ‘ਚ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਰਸਭਿੰਨਾ ਕੀਰਤਨ ਕੀਤਾ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਗੁਰਦੁਆਰੇ ਵਿੱਚ ਨਿਸ਼ਾਨ ਸਾਹਿਬ ਸਥਾਪਿਤ ਇਥੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 6ਵੀਂ ਵਿੱਚ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ। ਸੰਗਤ ਦੇ ਸਹਿਯੋਗ ਨਾਲ ਬਾਬਾ ਸੁਬੇਗ ਸਿੰਘ ਕਾਰ ਸੇਵਾ ਵਾਲਿਆਂ ਨੇ ਇਹ ਕਾਰਜ ਕੀਤਾ। ਇਸ ਤੋਂ ਪਹਿਲਾਂ ਕਰਵਾਏ ਸਮਾਗਮ ਵਿੱਚ ਭਾਈ ਮਲਿੰਦਰ ਸਿੰਘ ਸਣੇ ਹੋਰਨਾਂ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ, ਜਦਕਿ ਭਾਈ ਗੁਰਪਾਲ ਸਿੰਘ ਵੱਲੋਂ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਬਾਬਾ ਸੁਬੇਗ ਸਿੰਘ ਦਾ ਸਿਰੋਪਾ ਭੇਟ ਕਰਕੇ ਧੰਨਵਾਦ ਕੀਤਾ ਗਿਆ ਤੇ ਕਮੇਟੀ ਮੈਂਬਰਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ, ਐੱਸਜੀਪੀਸੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕੈਮਪੁਰ, ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਖਾਲਸਾ, ਬੀਬੀ ਮਨਜੀਤ ਕੌਰ ਗਧੌਲਾ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੁਰਦਾਸ ਸਿੰਘ ਤੇ ਮੈਨੇਜਰ ਅਮਰਿੰਦਰ ਸਿੰਘ ਧੰਤੌੜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।