Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਘਰ ਵਿੱਚ ਰੋਜ ਲਗਾਉ ਇਸ ਸ਼ਬਦ ਦਾ ਜਾਪ

ਘਰ ਵਿੱਚ ਰੋਜ ਲਗਾਉ ਇਸ ਸ਼ਬਦ ਦਾ ਜਾਪ

ਤਾਤੀ ਵਾਉ ਨ ਲਗਈ।।ਸੱਭ ਦੁੱ ਖਾਂ ਤੋਂ ਮੁਕਤੀ ਲਈ ਘਰ ਵਿੱਚ ਰੋਜ ਲਗਾਉ ਇਸ ਸ਼ਬਦ ਦਾ ਜਾਪ।। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧। ਮਃ ੩ ॥
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649} ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650} ਪਦਅਰਥ: ਤ੍ਰਿਪਤਿ = ਰੱਜ, ਰਜੇਵਾਂ। ਜਿ = ਜੋ ਕੁਝ।ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨। ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥{ਪੰਨਾ 650} ਪਦਅਰਥ: ਰਵਾ = ਉਚਾਰਾਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ। ਵਿਖਾ = ਕਦਮ, ਪੈਰ। ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾ ਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

error: Content is protected !!