Home / ਦੁਨੀਆ ਭਰ / USA ਤੋਂ ਵਿਦਿਆਰਥੀਆਂ ਲਈ ਵੱਡੀ ਖ਼ਬਰ

USA ਤੋਂ ਵਿਦਿਆਰਥੀਆਂ ਲਈ ਵੱਡੀ ਖ਼ਬਰ

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱ ਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਕਰੋਨਾ ਵਾਇਰਸ ਦੌਰਾਨ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ ਲੈਣ ਦੀ ਘੋਸ਼ਣਾ ਕੀਤੀ ਹੈ, ਜਿਨ੍ਹਾਂ ਦੀ ਕਲਾਸ ਕ ,ਰੋਨਾ ਕਾਰਨ ਸਿਰਫ ਆਨਲਾਈਨ ਮਾਡਲ ‘ਤੇ ਹੋ ਰਹੀ ਹੈ।ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਅਤੇ ਕਸਟਮ ਐਨਫੋਰੋਸਮੈਂਟ (ਆਈ.ਸੀ.ਈ.) ਵੱਲੋਂ ਇਕ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਨਾਨਇਮੀਗ੍ਰੇਟ (ਗੈਰ ਪ੍ਰਵਾਸੀ) F-1 ਅਤੇ M-1 ਵਿਦਿਆਰਥੀਆਂ ਨੂੰ ਪ੍ਰਵੇਸ਼ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਿਰਫ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਵਿਭਾਗ ਅਨੁਸਾਰ ਅਜਿਹੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪ੍ਰਵੇਸ਼ ਦੀ ਇਜਾਜ਼ਤ ਨਹੀਂ ਹੋਵੇਗੀ ਜਾਂ ਫਿਰ ਜੇਕਰ ਉਹ ਅਜੇ ਵੀ ਅਮਰੀਕਾ ਵਿਚ ਰਹਿ ਰਹੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ। ਦੱਸ ਦਈਏ ਕਿ ਆਈ.ਸੀ.ਈ. ਨੇ ਸਟੈਟਸ ਦੇ ਵਿਭਾਗਾਂ ਨੂੰ ਕਿਹਾ ਕਿ ਅਜਿਹੇ ਵਿਦਿਆਰਥੀ ਜਿਨ੍ਹਾਂ ਦੀ ਕਲਾਸਾਂ ਪੂਰੀ ਤਰ੍ਹਾਂ ਨਾਲ ਆਨਲਾਈਨ ਚੱਲ ਰਹੀਆਂ ਹਨ, ਉਨ੍ਹਾਂ ਨੂੰ ਅਗਲੇ ਸਮੈਸਟਰ ਲਈ ਵੀਜ਼ਾ ਜ਼ਾਰੀ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਅਜਿਹੇ ਵਿਦਿਆਰਥੀਆਂ ਨੂੰ ਸੂਬੇ ਵਿਚ ਵੜਣ ਦੀ ਇਜਾਜ਼ਤ ਦਿੱਤੀ ਜਾਵੇਗੀ। ਆਈ.ਸੀ.ਈ. ਅਨੁਸਾਰ F-1 ਦੇ ਵਿਦਿਆਰਥੀ ਅਕੈਡਮਿਕ ਕੋਰਸ ਵਰਕ ਵਿਚ ਹਿੱਸਾ ਲੈਂਦੇ ਹਨ ਜਦੋਂ ਕਿ M-1 ਵਿਦਿਆਰਥੀ ‘ਵੋਕੈਸ਼ਨਲ ਕੋਰਸਵਰਕ’ ਦੇ ਵਿਦਿਆਰਥੀ ਹੁੰਦੇ ਹਨ। ਹਾਲਾਂਕਿ ਅਮਰੀਕਾ ਦੀਆਂ ਜ਼ਿਆਦਾਤਰ ਯੂਨੀਵਰਸਿਟੀਜ਼ ਨੇ ਹੁਣ ਤੱਕ ਅਗਲੇ ਸਮੈਸਟਰ ਲਈ ਯੋਜਨਾ ਦੇ ਬਾਰੇ ਵਿਚ ਨਹੀਂ ਦੱਸਿਆ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!