Home / ਸਿੱਖੀ ਖਬਰਾਂ / ਜੋ ਰੱਬ ਤੋਂ ‘ਪੁੱਤਰਾਂ’ ਦੀ ਦਾਤ ਮੰਗਦੇ ਨੇ ਜਰੂਰ ਸੁਣੋ

ਜੋ ਰੱਬ ਤੋਂ ‘ਪੁੱਤਰਾਂ’ ਦੀ ਦਾਤ ਮੰਗਦੇ ਨੇ ਜਰੂਰ ਸੁਣੋ

ਜੋ ਰੱਬ ਤੋਂ ਪੁੱਤਰਾਂ ਦੀ ਦਾਤ ਮੰਗਦੇ ਨੇ ਜਰੂਰ ਸੁਣੋ ”ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

error: Content is protected !!