Home / ਦੁਨੀਆ ਭਰ / ਪੰਜਾਬ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਇੰਚਾਰਜ਼ਾਂ ਅਤੇ ਡੀ.ਈ.ਓ. ਨੂੰ ਬੱਚਿਆਂ ਦਾ ਦਾਖ਼ਲਾ ਕਰਦੇ ਸਮੇਂ ਸਕੂਲ ਬਦਲੀ ਦੇ ਸਰਟੀਫ਼ਿਕੇਟ ਮੰਗ ਨੂੰ ਖ ਤਮ ਕਰਨ ਦੇ ਨਿਰਦੇਸ਼ ਦਿੱਤਾ ਹਨ। ਨਾਲ ਹੀ ਉਨ੍ਹਾਂ ਅਜਿਹੇ ਪ੍ਰਾਈਵੇਟ ਸਕੂਲਾਂ ਦੀ ਡਿਟੇਲ ਮੰਗੀ ਹੈ,ਜੋ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਦੀ ਇੱਛਕ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਬਦਲੀ ਦਾ ਸਰਟੀਫ਼ਿਕੇਟ ਦੇਣ ਤੋਂ ਮਨ੍ਹਾ ਕਰ ਰਹੇ ਹਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਜੋ ਮਾਪੇ ਇਹ ਨਹੀਂ ਲਿਆ ਪਾ ਰਹੇ ਉਨ੍ਹਾਂ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਲਿਖਤ ‘ਚ ਜ਼ਰੂਰਤ ਲਿਆ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਨਾਲ ਹੀ ਇਹ ਵੀ ਆ ਦੇ ਸ਼ ਦਿੱਤੇ ਗਏ ਕਿ ਜੋ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਸਕੂਲ ਬਦਲੀ ਦਾ ਸਰਟੀਫ਼ਿਕੇਟ ਦੇਣ ਤੋਂ ਮ ਨ੍ਹਾ ਕਰ ਰਹੇ ਹਨ ਉਨ੍ਹਾਂ ਦੀ ਡਿਟੇਲ ਮੁੱਖ ਦਫ਼ਤਰ ਨੂੰ ਭੇਜੀ ਜਾਵੇ। ਜੇਕਰ ਜਨਮ ਸਰਟੀਫਿਕੇਟ ਨਹੀਂ ਹੈ ਤਾਂ ਉਸ ਨੂੰ ਸਰਕਾਰੀ ਸਕੂਲ ‘ਚ ਦਾਖ਼ਲਾ ਦੇਣ ਤੋਂ ਮਨ੍ਹਾ ਨਹੀਂ ਕੀਤਾ ਜਾ ਸਕਦਾ। ਉਸ ਨੂੰ ਤਤਕਾਲ ਅਧਾਰ ‘ਤੇ ਪ੍ਰੋਵੀਜ਼ਨਲ ਤੌਰ ‘ਤੇ ਦਾਖ਼ਲ ਕਰ ਲਿਆ ਜਾਵੇ। ਜਿਨ੍ਹਾਂ ਬੱਚਿਆਂ ਦੇ ਜਨਮ ਪ੍ਰਮਾਣ ਪੱਤਰ ‘ਡਿਜੀ ਲਾਕਰ’ ‘ਚ ਹੈ ਉਨ੍ਹਾਂ ਪ੍ਰਿੰਟੇਡ ਪੱਤਰ ਦੇਣ ਲਈ ਮ-ਜ਼ਬੂ -ਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਲਾਕਡਾਊਨ ‘ਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀ ਦੀ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਰਾਹੀਂ ਸੂਬੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਸਨ। ਜਿਸ ਦਾ ਅੱਜ ਫੈਸਲਾ ਐਲਾਨਿਆ ਗਿਆ ਹੈ। ਮੁਕਾਬਲੇ ‘ਚੋਂ ਜੇਤੂ ਰਹੇ ਵਿਦਿਆਰਥੀਆਂ ਵਿੱਚੋਂ ਮਾਨਸਾ ਜ਼ਿਲ੍ਹੇ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ’ਚ ਅੱਵਲ ਰਹਿਣ ’ਤੇ ਵਧਾਈ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਤਰੱਕੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਲੋੜ ਪੈਣ ’ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ । ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ’ਚੋਂ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਮੁਕਾਬਲੇ ’ਚ ਲਾਜਵਾਬ ਪੇਸ਼ਕਾਰੀਆਂ ਭੇਜੀਆਂ ਗਈਆਂ ਸਨ ਜਿਸ ਕਾਰਨ ਜੇਤੂਆਂ ਦੀ ਚੋਣ ਲਈ ਸਾਨੂੰ ਬਹੁਤ ਬਾਰੀਕੀ ਨਾਲ ਵੀਡਿਓਜ਼ ਨੂੰ ਵਾਰ-ਵਾਰ ਵੇਖਣਾ ਪਿਆ।

error: Content is protected !!