Home / ਦੁਨੀਆ ਭਰ / ਸਰਦਾਰ ਮਨਮੋਹਨ ਸਿੰਘ ਦਾ ਦੇਸ਼ ਲਈ ਇਹ ਸੁਝਾਅ

ਸਰਦਾਰ ਮਨਮੋਹਨ ਸਿੰਘ ਦਾ ਦੇਸ਼ ਲਈ ਇਹ ਸੁਝਾਅ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਬਾਰੇ ਜਿਨ੍ਹਾਂ ਨੇ ਆਪਣੇ ਕੀਮਤੀ ਸੁਝਾਅ ਦਿੱਤੇ ਹਨ ਦੇਸ਼ ਲਈ ਦੱਸ ਦਈਏ ਕਿ ਜਿਸ ਤਰ੍ਹਾਂ ਸਭ ਨੂੰ ਪਤਾ ਹੈ ਪਹਿਲਾਂ ਤੋਂ ਹੀ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ। ਅਜਿਹੇ ‘ਚ ਰਹਿੰਦੀ ਕਸਰ ਕਰੋਨਾ ਕਾਲ ਨੇ ਪੂਰੀ ਕਰ ਦਿੱਤੀ ਹੈ। ਭਾਰਤ ਵੀ ਇਸ ਤੋਂ ਬਚ ਨਹੀਂ ਸਕਿਆ। ਵੱਡੇ ਪੱਧਰ ‘ਤੇ ਲੋਕਾਂ ਸਾਹਮਣੇ ਰੁਜ਼ਗਾਰ ਦਾ ਔਖ ਹੈ। ਸਰਕਾਰ ਸਾਹਮਣੇ ਆਰਥਿਕਤਾ ਨੂੰ ਠੀਕ ਕਰਨ ਦੀ ਚੁਣੌਤੀ ਹੈ। ਅਜਿਹੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਅਰਥਚਾਰੇ ਵਿੱਚ ਸੁਧਾਰ ਲਈ ਤਿੰਨ ਮਹੱਤਵਪੂਰਨ ਸੁਝਾਅ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀਸੀ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਪਹਿਲੇ ਸੁਝਾਅ ‘ਤੇ ਕਿਹਾ ਕਿ ਲੋਕਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀਆਂ ਨੌਕਰੀਆਂ ਨਾ ਜਾਣ ਇਸ ਲਈ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਖਰਚ ਦੀ ਸਮਰੱਥਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਦੂਜਾ ਸੁਝਾਅ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਸਰਕਾਰੀ ਕ੍ਰੈਡਿਟ ਗਰੰਟੀ ਪ੍ਰੋਗਰਾਮਾਂ ਰਾਹੀਂ ਵਪਾਰ ਤੇ ਉਦਯੋਗਾਂ ਨੂੰ ਲੋੜੀਂਦੀ ਪੂੰਜੀ ਮੁਹੱਈਆ ਕਰਵਾਉਣੀ ਚਾਹੀਦੀ ਹੈ।ਦੱਸ ਦਈਏ ਕਿ ਤੀਜੇ ਸੁਝਾਅ ਵਿੱਚ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਫਾਈਨੈਂਸ਼ੀਅਲ ਸੈਕਟਰ ‘ਚ ਸੰਸਥਾਗਤ ਖੁਦ ਮੁਖਤਿਆਰੀ ਤੇ ਪ੍ਰਕਿਰਿਆਵਾਂ ਰਾਹੀਂ ਸੁਧਾਰ ਕਰਨਾ ਹੋਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!