Home / ਦੁਨੀਆ ਭਰ / ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ!

ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ!

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਆਖਰ ਸੱਤਾ ਹਾਸਲ ਕਰਨ ਦੇ ਤਕਰੀਬਨ ਸਾਢੇ ਤਿੰਨ ਸਾਲ ਬਾਅਦ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਵਾਲਾ ਆਪਣਾ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫੋਨਾਂ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਨ੍ਹਾਂ ਫੋਨ ਦੀਆਂ ਫੋਟੋਆਂ ਸਾਂਝੀਆਂ ਕੀਤੀ ਹੈ। 15 ਅਗਸਤ ਤੱਕ ਸਰਕਾਰ 50,000 ਸਮਾਰਟ ਫੋਨ ਵੰਡੇਗੀ। ਸਰਕਾਰੀ ਸਕੂਲਾਂ ਦੀਆਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਫੋਨ ਦਿੱਤੇ ਜਾਣਗੇ। ਲਾਵਾ ਕੰਪਨੀ ਦੇ ਇਸ ਫੋਨ ਉਤੇ ਕੈਪਟਨ ਸਮਾਰਟ ਕਨੇਕਟ ਦਾ ਲੋਗੋ ਲੱਗਿਆ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਉਨਾਂ ਕਿਹਾ ਕਿ 12ਵੀਂ ਜਮਾਤ ਦੇ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫੈਸਲਾ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੂੰ ਆਨਲਾਈਨ ਸਿੱਖਿਆ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਰਿਹਾ ਹੈ ਜਿਸ ਕਰਕੇ ਇਹ ਸਮਾਰਟ ਫੋਨ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਹੇਵੰਦ ਹੋਣਗੇ ਕਿਉਕਿ ਅਨੇਕਾਂ ਵਿਦਿਆਰਥੀਆਂ ਦੇ ਮਾਂ-ਪਿਓ ਗਰੀਬੀ ਦੇ ਕਾਰਨ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਲੈ ਕੇ ਦੇਣ ਲਈ ਅਸਮਰਥ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ 12 ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਕਾਰਨ ਵਿਦਿਆਰਥੀਆਂ ਦੀ ਪੜਾਈ ਹਰ ਹਾਲਤ ਵਿੱਚ ਲਗਾਤਾਰ ਜਾਰੀ ਰਹਿਣੀ ਜ਼ਰੂਰੀ ਹੈ ਅਤੇ ਇਹ ਸਮਾਰਟ ਫੋਨ ਉਨਾਂ ਦੀ ਇਸ ਲੋੜ ਨੂੰ ਪੂਰਾ ਕਰਨਗੇ।ਜ਼ਿਕਰਯੋਗ ਹੈ ਕਿ ਤਕਰੀਬਨ 50 ਹਜ਼ਾਰ ਫੋਨਾਂ ਖੇਪ ਸੂਬਾ ਸਰਕਾਰ ਕੋਲ ਛੇਤੀਂ ਹੀ ਪਹੁੰਚ ਰਹੀ ਹੈ ਅਤੇ ਸੂਬਾ ਸਰਕਾਰ ਨੇ ਇਨਾਂ ਸਮਾਰਟ ਫੋਨਾਂ ਦੀ ਵੰਡ ਦਾ ਕੰਮ ਨਵੰਬਰ ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ। ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ। ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ ‘ਈ-ਸੇਵਾ ਐਪ’ ਵਰਗੀਆਂ ਲੋਡ ਕੀਤੀਆਂ ਐਪਲੀਕੇਸ਼ਨਾਂ ਇਨਾਂ ਫੋਨਾਂ ਵਿੱਚ ਹਨ। ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਇਨਾਂ ਵਿੱਚ ਸ਼ਾਮਲ ਹੋਵੇਗਾ।

error: Content is protected !!