Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਚ 30 ਸਤੰਬਰ ਤੱਕ ਹੋ ਗਿਆ ਇਹ ਐਲਾਨ

ਪੰਜਾਬ ਚ 30 ਸਤੰਬਰ ਤੱਕ ਹੋ ਗਿਆ ਇਹ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਕਰੋਨਾ ਦੇ ਵੱਧ ਰਹੇ ਮਾਮਲੇ ਨੂੰ ਦੇਖਦੇ ਹੋਏ ਬੁੱਧਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ 2020 ਤੱਕ ਵਿਭਾਗੀ ਤਬਾਦਲੇ ਅਤੇ ਛੁੱਟੀਆਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜੋ ਤੁਰੰਤ ਲਾਗੂ ਹੋਣਗੇ।ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਦੇ ਮੌਜੂਦ ਸਮੇਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਕਰੋਨਾ ਤੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅਤੇ ਵਧੀਆ ਢੰਗ ਨਾਲ ਪੂਰਾ ਕਰਨ ਲਈ ਸਾਰੇ ਅਧਿਕਾਰੀਆਂ-ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ‘ਤੇ ਤਾਇਨਾਤ ਰਹਿਣਾ ਜ਼ਰੂਰਤੀ ਹੋ ਗਿਆ ਹੈ। ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਨਹੀਂ ਦਿੱਤੀ ਜਾਵੇਗੀ ਅਤੇ ਸਿਰਫ ਮੈਟਰਨਿਟੀ ਲੀਵ ਅਤੇ ਚਾਈਲਡ ਕੇਅਰ ਲੀਵ ਮਾਮਲਿਆਂ ‘ਚ ਹੀ ਛੁੱਟੀ ਸੰਬੰਧਿਤ ਛੂਟ ਹੋਵੇਗੀ। ਸਿੱਧੂ ਨੇ ਦੱਸਿਆ ਕਿ ਇਹ ਹੁਕਮ ਵਿਭਾਗ ਦੇ ਰੈਗੂਲਰ ਅਫਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗ/ਸੰਸਥਾਵਾਂ ‘ਚ ਠੇਕੇ/ਆਊਟਸੋਰਸਿੰਗ ਦੇ ਆਧਾਰ ‘ਤੇ ਕੰਮ ਕਰ ਰਹੇ ਸਾਰੇ ਅਧਿਕਾਰੀਆਂ ‘ਤੇ ਲਾਗੂ ਹੋਣਗੇ। ਦੱਸ ਦਈਏ ਕਿ ਕਰੋਨਾ ਨੇ ਸਾਰੇ ਪਾਸੇ ਆਪਣੀ ਪੂਰੀ ਹਵਾ ਬਣਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕਰੋਨਾ ਪੌਜੇਟਿਵ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਿੰਦਗੀ ਵੀ ਇਸ ਨਾਲ ਜਾ ਰਹੀ ਹੈ। ਲੋਕ ਬਿਨਾਂ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

error: Content is protected !!