Home / ਦੁਨੀਆ ਭਰ / ਸਿੱਖ ਸੰਗਤਾਂ ਲਈ ਵੱਡੀ ਜਰੂਰੀ ਖਬਰ

ਸਿੱਖ ਸੰਗਤਾਂ ਲਈ ਵੱਡੀ ਜਰੂਰੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਸਿੱਖ ਸੰਗਤਾਂ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਡੀ. ਸੀ. ਅਤੇ ਪੁਲਿਸ ਕਮਿਸ਼ਨਰ ਨਾਲ ਇਕੱਤਰਤਾ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਦੀਪਮਾਲਾ ਵੀ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਡੀ.ਸੀ. ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!