Home / ਸਿੱਖੀ ਖਬਰਾਂ / ਜਿਸਦਾ ਕੋਈ ਆਦਰ ਮਾਨ ਸਤਿਕਾਰ ਨਹੀਂ ਕਰਦਾ ਜਰੂਰ ਸੁਣੋ

ਜਿਸਦਾ ਕੋਈ ਆਦਰ ਮਾਨ ਸਤਿਕਾਰ ਨਹੀਂ ਕਰਦਾ ਜਰੂਰ ਸੁਣੋ

ਜਿਸਦਾ ਕੋਈ ਆਦਰ ਮਾਨ ਸਤਿਕਾਰ ਨਹੀਂ ਕਰਦਾ ਜਰੂਰ ਸੁਣੋ”Ang 594, 16-Sept.-2020 ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥ ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।

error: Content is protected !!