Home / ਸਿੱਖੀ ਖਬਰਾਂ / ਧੰਮ ਲਾਇਆ – ਕਰਤਾਰਪੁਰ ਵਸਾਇਆ

ਧੰਮ ਲਾਇਆ – ਕਰਤਾਰਪੁਰ ਵਸਾਇਆ

ਧੰਮ ਲਾਇਆ – ਕਰਤਾਰਪੁਰ ਵਸਾਇਆ ”ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ ‘ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ ‘ਚ ਗੁਰੂ ਨਾਨਕ ਦੇਵ ਜੀ ਇਸੇ ਸਥਾਨ ‘ਤੇ ਹੀ ਜੋ ਤੀ ਜੋਤ ਸਮਾਏ ਸਨ।“ਕਰਤਾਰਪੁਰ ਸਾਹਿਬ ਇੱਕ ਅਜਿਸਾ ਅਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੀਵਨ ਦੇ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਤੇ ਗੁਰੂ ਸਾਹਿਬ ਦਾ ਪੂਰਾ ਪਰਿਵਾਰ ਵੀ ਕਰਤਾਰਪੁਰ ਸਾਹਿਬ ਆ ਕੇ ਵਸ ਗਿਆ ਸੀ। ਗੁਰੂ ਸਾਹਿਬ ਦੇ ਮਾਤਾ-ਪਿਤਾ ਦਾ ਦੇ ਹਾਂ ਤ ਵੀ ਇਥੇ ਹੋਇਆ ਸੀ।”ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜੋ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ। ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਵਿੱਚ ਸਥਿਤ ਸਿੱਖਾਂ ਦਾ ਇਹ ਧਾਰਮਿਕ ਸਥਾਨ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਖ਼ਬਰਾਂ ਦਾ ਕੇਂਦਰ ਬਣ ਗਿਆ ਹੈ।ਸਿੱਖਾਂ ਅਤੇ ਮੁਸਲਮਾਨਾਂ ਦੋਨਾਂ ਧਰਮਾਂ ਦੀ ਇਸ ਸਥਾਨ ਵਿੱਚ ਮਾਨਤਾ ਹੈ। ਇਹ ਗੁਰਦੁਆਰਾ ਸ਼ਕਰਗੜ੍ਹ ਤਹਿਸੀਲ ਦੇ ਕੋਟੀ ਪੰਡ ਪਿੰਡ ਵਿੱਚ ਰਾਵੀ ਨਦੀ ਦੇ ਪੱਛਮੀ ਪਾਸੇ ਸਥਿਤ ਹੈ। ਇਸ ਸਥਾਨ ਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਹੈ। ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਉਹ ਮੁਕੱਦਸ ਅਸਥਾਨ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ਵਿੱਚ ਡੁੱਬੇ ਇਸ ਸੰਸਾਰ ਨੂੰ ਚਾਨਣ ਦੀ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਗੁਰੂ ਨਾਨਕ ਸਾਹਿਬ 70 ਸਾਲ 4 ਮਹੀਨੇ ਦੀ ਆਯੂ ਭੋਗ ਕੇ ਪਰਮਾਤਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਂਦਿਆਂ 22 ਸਤੰਬਰ 1539 ਨੂੰ ਜੋਤੀ ਜੋਤਿ ਸਮਾ ਗਏ ਸਨ।

error: Content is protected !!