Home / ਪੰਜਾਬੀ ਖਬਰਾਂ / ਪੰਜਾਬ ਚ ਇੰਟਰਨੈੱਟ ਬਾਰੇ ਆਈ ਤਾਜਾ ਵੱਡੀ ਖਬਰ

ਪੰਜਾਬ ਚ ਇੰਟਰਨੈੱਟ ਬਾਰੇ ਆਈ ਤਾਜਾ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੋਸ਼ਲ ਮੀਡੀਆ ਤੇ ਇੱਕ ਖ਼ਬਰ ਬੜੀ ਤੇਜੀ ਨਾਲ ਸ਼ੇਅਰ ਹੋ ਰਹੀ ਹੈ। ਇਸ ਖਬਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਇੰਟਰਨੈੱਸ ਸਰਵਿਸ ਬੰਦ ਹੋਵੇਗੀ। ਇਸ ਖ਼ਬਰ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ। ਵਾਇਰਲ ਹੋਣ ਕਾਰਨ ਪੰਜਾਬ ਸਰਕਾਰ ਨੂੰ ਵੀ ਸਪਸ਼ਟੀਕਰਨ ਦਿੱਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ ਬੰਦ ਹੋਣ ਦੀਆਂ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸਰਕਾਰ ਵੱਲੋਂ ਇੰਟਰਨੈੱਸ ਸਰਵਿਸ ਬੰਦ ਕਰਨ ਦਾ ਕੋਈ ਫਰਮਾਨ ਜਾਰੀ ਨਹੀਂ ਹੋਇਆ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਐਲਾਨ ਨਹੀਂ ਕੀਤਾ ਗਿਆ। ਕਿਰਪਾ ਕਰਕੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਇਨ੍ਹਾਂ ਫੇਕ ਖਬਰਾਂ ‘ ਤੇ ਵਿਸ਼ਵਾਸ ਨਾ ਕਰੋ। ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਨਵੇਂ ਖੇਤੀ ਬਿੱਲਾਂ ਦੇ ਰੋਸ ਵਿੱਚ 25 ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਿਸ ਦੇ ਮੱਦੇ ਨਜ਼ਰ ਅਜਿਹੀ ਫੇਕ ਖਬਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ ਜੀ। ਦੱਸ ਦਈਏ ਕਿ ਕੱਲ੍ਹ ਨੂੰ ਪੂਰੇ ਪੰਜਾਬ ਚ ਪੰਜਾਬ ਬੰਦ ਦਾ ਸੱਦਾ ਜਿਸ ਵਿੱਚ ਸਾਰੀਆਂ ਪਾਰਟੀਆਂ ਵੱਖ ਵੱਖ ਜਥੇਬੰਦੀਆਂ ਤੇ ਨੌਜਵਾਨਾਂ ਤੇ ਗਾਇਕਾਂ ਵੱਲੋਂ ਕੇਦਰ ਸਰਕਾਰ ਭਾਵ ਮੋਦੀ ਸਰਕਾਰ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਧਰ ਦੂਜੇ ਪਾਸੇ ਪਿੰਡ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਕਿ ਪੰਜਾਬ ਚ ਭਾਜਪਾ ਦਾ ਪੂਰਨ ਪਿੰਡ ਪਿੰਡ ਬਾਈਕਾਟ ਕੀਤਾ ਜਾਵਾ। ਇਨ੍ਹਾਂ ਨਾਲ ਹਰ ਤਰ੍ਹਾਂ ਦਾ ਰਿਸ਼ਤਾ ਖਤਮ ਕੀਤਾ ਜਾਵਾ ਜੋ ਵੀ ਭਾਜਪਾ ਦਾ ਬੰਦਾ ਹੈ ਉਨ੍ਹਾਂ ਨੂੰ ਮੂੰਹ ਨਾ ਲਵੋ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ 24 ਤੋਂ 26 ਸਤੰਬਰ ਵਿਚਕਾਰ ਰੇਲਾਂ ਰੋਕਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਪਹਿਲੇ ਦਿਨ ਅੱਜ ਦਿੱਲੀ ਨੂੰ ਜਾਂਦੇ ਸਾਰੇ ਟਰੈਕ ਰੋਕ ਲਏ ਹਨ।

error: Content is protected !!