Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਇਹ ਅਪੀਲ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਇਹ ਅਪੀਲ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿੱਲਾਂ ਰੋਸ ਭਲਕ ਦੇ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋ ਵ ਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਰੋ ਸ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖਾਸ ਕਰਕੇ ਕੋ ਵਡ ਦੇ ਦੌਰ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਔਖ ਨਾ ਹੋਵੇ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋ ਵਿ ਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹ ਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰ ਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਪੂਰਾ ਖਿਆਲ ਰੱਖਣ ਕਿ ਉਨ੍ਹਾਂ ਦੇ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਰਿਸਕ ਪੈਦਾ ਨਾ ਹੋਵੇ । ਜ਼ਿਕਰਯੋਗ ਹੈ ਕਿ ਨਵੇਂ ਖੇਤੀ ਬਿੱਲਾਂ ਦੇ ਰੋਸ ਵਿੱਚ 25 ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਕੱਲ੍ਹ ਨੂੰ ਪੂਰੇ ਪੰਜਾਬ ਚ ਪੰਜਾਬ ਬੰਦ ਦਾ ਸੱਦਾ ਜਿਸ ਵਿੱਚ ਸਾਰੀਆਂ ਪਾਰਟੀਆਂ ਵੱਖ ਵੱਖ ਜਥੇਬੰਦੀਆਂ ਤੇ ਨੌਜਵਾਨਾਂ ਤੇ ਗਾਇਕਾਂ ਵੱਲੋਂ ਕੇਦਰ ਸਰਕਾਰ ਭਾਵ ਮੋਦੀ ਸਰਕਾਰ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

error: Content is protected !!