Home / ਪੰਜਾਬੀ ਖਬਰਾਂ / ਇਸ ਗੁਰਸਿੱਖ ਨੌਜਵਾਨ ਲਈ SGPC ਦਾ ਵੱਡਾ ਐਲਾਨ

ਇਸ ਗੁਰਸਿੱਖ ਨੌਜਵਾਨ ਲਈ SGPC ਦਾ ਵੱਡਾ ਐਲਾਨ

ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਕਰਨ ਵਾਲੇ ਵਿਅਕਤੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਸ. ਜੀ.ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨੌਜਵਾਨ ਮਨਜੋਤ ਸਿੰਘ ਨੂੰ ਨੌਕਰੀ ਦੇਣ ਦੀ ਗੱਲ ਕਹੀ ਗਈ ਹੈ। ਦੱਸ ਦਈਏ ਕਿ ਇੱਥੇ ਪਹੁੰਚੇ ਮੌਕੇ ਭਾਈ ਲੌਂਗੋਵਾਲ ਵੱਲੋਂ ਮਨਜੋਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਭਾਈ ਲੌਂਗੋਵਾਲ ਨੇ ਬੇਅ ਦਬੀ ਕਰਨ ਵਾਲੇ ਵਿਅਕਤੀਆਂ ਨੂੰ ਫਾਂ ਸੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮਾਜ ‘ਚ ਹੋ ਰਹੀਆਂ ਅਜਿਹੀਆਂ ਬੇਅ ਦਬੀ ਦੀਆਂ ਦੀ ਜਾਂਚ ਕਰਵਾਏਗੀ ਅਤੇ ਇਸ ‘ਤੇ ਆਉਣ ਵਾਲੇ ਖਰਚੇ ਅਤੇ ਵਕੀਲਾਂ ਦੀ ਸਾਰੀ ਪੈਰਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਭਾਈ ਲੌਂਗੋਵਾਲ ਨੇ ਫਤਿਹਗੜ੍ਹ ਸਾਹਿਬ ਦੇ ਪੁਲਸ ਪ੍ਰਸ਼ਾਸਨ ਦੀ ਵੀ ਤਾਰੀਫ਼ ਕੀਤੀ ਕਿ ਉਨ੍ਹਾਂ ਵੱਲੋਂ ਬਣਦੀਆਂ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸਮੁੱਚੀਆਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨਾਂ ‘ਚ ਪੂਰੀ ਚੌਕਸੀ ਵਰਤਣ ਤਾਂ ਜੋ ਅਜਿਹੀਆਂ ਚੀਜ਼ਾਂ ਨੂੰ ਰੋਕਿਆ ਜਾ ਸਕੇ। ਖਾਸ ਕਰਕੇ ਪਿੰਡਾਂ ਚ ਗੁਰੂਘਰਾਂ ਚ ਚੌਕਸੀ ਦੀ ਬਹੁਤ ਜਿਆਦਾ ਲੋੜ ਹੈ। ਕਿਉਂਕਿ ਇਸ ਤਰ੍ਹਾਂ ਦੀਆਂ ਖਬਰਾਂ ਆਮਤੌਰ ਤੇ ਕਸਬੇ ਤੇ ਪਿੰਡਾਂ ਵਿੱਚੋਂ ਹੀ ਆਉਦੀਆਂ ਹਨ।

error: Content is protected !!