Home / ਪੰਜਾਬੀ ਖਬਰਾਂ / ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਆਈ ਵੱਡੀ ਖੁਸ਼ਖਬਰੀ

ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਆਈ ਵੱਡੀ ਖੁਸ਼ਖਬਰੀ

ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਆਈ ਵੱਡੀ ਖੁਸ਼ਖਬਰੀ”ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਸੂ ਮਹੀਨੇ ਦੀ ਦੂਜੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਅੰਮਿ੍ਤ ਵੇਲੇ ਤੋਂ ਰਾਤ ਤੱਕ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ ਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਵੀ ਕੀਤਾ | ਕਰੋਨਾ ਕਾਰਨ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਵੇਂ ਮੱਸਿਆ ਮੇਲੇ ‘ਤੇ ਭਾਈ ਮਰਦਾਨਾ ਜੀ ਦੀਵਾਨ ਹਾਲ ਸਾਹਿਬ ਵਿਖੇ ਦੀਵਾਨ ਨਹੀਂ ਸਜਾਏ ਗਏ ਪਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਹੀ ਵੱਖ-ਵੱਖ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਸਵੇਰ ਸਮੇਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਨੇ ਗੁਰਬਾਣੀ ਦੀ ਲੜੀਵਾਰ ਕਥਾ ਕੀਤੀ, ਉੱਥੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਵੀ ਮਨਾਇਆ ਗਿਆ ਤੇ ਉਨ੍ਹਾਂ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ | ਇਸ ਸਮੇਂ ਮੱਸਿਆ ਦੇ ਦਿਹਾੜੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਸੰਚਾਰ ਤਿਆਰ ਕੀਤਾ ਗਿਆ ਤੇ 73 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ ਦਾ ਗਿਆਨੀ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਤੇ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਭੁਪਿੰਦਰ ਸਿੰਘ ਆਰ.ਕੇ., ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਐਡੀਸ਼ਨਲ ਹੈੱਡ ਗ੍ਰੰਥੀ, ਭਾਈ ਅਵਤਾਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਸਾਹਿਬਾਜ ਸਿੰਘ, ਭਾਈ ਗੁਰਕਰਨ ਸਿੰਘ, ਭਾਈ ਕੁਲਬੀਰ ਸਿੰਘ ਗ੍ਰੰਥੀ, ਭਾਈ ਬਲਦੇਵ ਸਿੰਘ ਗ੍ਰੰਥੀ, ਭਾਈ ਦਿਲਬਾਗ ਸਿੰਘ ਗ੍ਰੰਥੀ, ਭਾਈ ਧਰਮ ਰਾਜ ਸਿੰਘ, ਭਾਈ ਵਿਸ਼ਾਲਦੀਪ ਸਿੰਘ, ਭਾਈ ਸਤਨਾਮ ਸਿੰਘ ਗ੍ਰੰਥੀ, ਭਾਈ ਹਰਵਿੰਦਰ ਸਿੰਘ, ਭਾਈ ਗੁਰਿੰਦਰ ਸਿੰਘ, ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ, ਗਗਨਦੀਪ ਸਿੰਘ ਆਦਿ ਨੇ ਸ਼ਿਰਕਤ ਕੀਤੀ |

error: Content is protected !!