Home / ਸਿੱਖੀ ਖਬਰਾਂ / ਪਾਠ ਕਰਨ ਤੇ ਵਾਹਿਗੁਰੂ ਜਾਪੁ ਦਾ ਫਲ

ਪਾਠ ਕਰਨ ਤੇ ਵਾਹਿਗੁਰੂ ਜਾਪੁ ਦਾ ਫਲ

ਪਾਠ ਕਰਨ ਤੇ ਵਾਹਿਗੁਰੂ ਜਾਪੁ ਦਾ ਫਲ ਪ੍ਰਾਪਤ ਕਰਨਾ ਤਾ ਇਹ ਕਰੋ ”“ਵਾਹਿਗੁਰੂ ਗੁਰਮੰਤ੍ਰ ਹੈ ਜਪੁ ਹਉਮੈ ਖੋਈ॥”ਇਹ ‘ਤੁੱਕ’ ਭਾਈ ਗੁਰਦਾਸ ਜੀ ਦੀ 13ਵੀਂ ਵਾਰ ਦੀ ਦੁਸਰੀ ਪਉੜੀ ਵਿੱਚੋਂ ਹੈ। ਇਸ ‘ਤੁੱਕ’ ਦੇ “ਭਾਵ ਅਰਥ ਇਸ ਪ੍ਰਕਾਰ ਬਣਦੇ ਹਨ ਕਿ:-ਪ੍ਰਮਾਤਮਾ (ਵਾਹਿਗੁਰੂ) ਦੇ ‘ਸੱਚ ਦੇ ਗਿਆਨ’ (ਗੁਰਮੰਤ੍ਰ) ਨਾਲ ਜੁੜ (ਜਪੁ) ਕੇ ਹਉਮੈ ਦੂਰ ਹੁੰਦੀ ਹੈ।”ਸਿਮਰਨ ਕਰਦਿਆਂ ਮੈਨੂੰ ਸੁੱਖ ਦੀ ਪ੍ਰਾਪਤੀ ਹੋਈ ਹੈ- ‘ਸਿਮਰ ਸਿਮਰ ਸੁਖ ਪਾਇਆ’।ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) । ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ । ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ ।

error: Content is protected !!