Home / ਦੁਨੀਆ ਭਰ / ਅਮਰੀਕਾ ਤੋਂ ਪੰਜਾਬ ਲਈ ਇਹ ਐਲਾਨ

ਅਮਰੀਕਾ ਤੋਂ ਪੰਜਾਬ ਲਈ ਇਹ ਐਲਾਨ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਅਮਰੀਕਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰੀ ਅਮਰੀਕਾ ‘ਚ ਸਿੱਖਾਂ ਦੀ ਸਭ ਤੋਂ ਪੁਰਾਣੀ ਧਾਰਮਿਕ ਸੰਸਥਾ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪ੍ਰਧਾਨ ਮਲਕੀਤ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿਚ ਪੰਜਾਬ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਦੱਸ ਦਈਏ ਕਿ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਲਕੀਤ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਸਭ ਤੋਂ ਪਹਿਲਾਂ ਕਿਸਾਨ ਹਾਂ ਤੇ ਹਿੰਦੁਸਤਾਨ ਦੀ ਹਰੀ ਕ੍ਰਾਂਤੀ ਵਿਚ ਸਾਡੇ ਪੰਜਾਬੀ ਕਿਸਾਨਾਂ ਦਾ ਅਹਿਮ ਯੋਗਦਾਨ ਹੈ ਤੇ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਤੇ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਵਾਸਤੇ ਇਸ ਮਸਲੇ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਵੀ ਮੌਜੂਦ ਸਨ | ਦੱਸ ਦਈਏ ਕਿ ਅਮਰੀਕਾ ਚ ਵੱਡੀ ਗਿਣਤੀ ਵਿੱਚ ਪੰਜਾਬੀ ਸਿੱਖ ਭਾਈਚਾਰੇ ਦੇ ਲੋਕ ਰਹਿੰਦੇ ਹਨ ਜੋ ਹਰ ਸਮੇਂ ਪੰਜਾਬ ਦੇ ਭਲੇ ਲਈ ਕੁੱਝ ਨਾ ਕੁੱਝ ਕਰਦੇ ਰਹਿੰਦੇ ਹਨ। ਪੰਜਾਬੀ ਸਿੱਖ ਭਾਈਚਾਰੇ ਦੇ ਲੋਕੀ ਅਮਰੀਕਾ ਕਨੇਡਾ ਇੰਗਲੈਂਡ ਆਸਟ੍ਰੇਲੀਆ ਨਿਊਜ਼ੀਲੈਂਡ ਤੇ ਯੂਰਪ ਦੇ ਦੇਸ਼ਾਂ ਵਿੱਚ ਬੈਠ ਕੇ ਵੀ ਪੰਜਾਬ ਦੀ ਬਹੁਤ ਜਿਆਦਾ ਫਿਕਰ ਕਰਦੇ ਹਨ। ਜਿਸ ਦੇ ਚੱਲਦਿਆਂ ਹੁਣ ਅਮਰੀਕਾ ਦੇ ਪੰਜਾਬੀ ਸਿੱਖ ਭਾਈਚਾਰੇ ਦੇ ਲੋਕਾਂ ਨੇ ਪੰਜਾਬ ਦੇ ਕਿਸਾਨਾਂ ਲਈ ਆਪਣਾ ਸਮਰਥਨ ਦਿੱਤਾ ਹੈ ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ ਪੰਜਾਬ ਦੇ ਕਿਸਾਨ ਭਰਾਵਾਂ ਲਈ ਵਿਦੇਸ਼ਾਂ ਤੋਂ ਇਸ ਤਰ੍ਹਾਂ ਦੀ ਸਪੋਰਟ ਆਉਣੀ ਬਹੁਤ ਵਧੀਆ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ ।

error: Content is protected !!