Home / ਪੰਜਾਬੀ ਖਬਰਾਂ / ਪੰਜਾਬ ਸਰਕਾਰ ਨੇ ਕੀਤਾ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਕੀਤਾ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਭਲਕੇ 31 ਅਕਤੂਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਮੌਕੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਰਾਮਤੀਰਥ ਵਿਖੇ ਪ੍ਰਬੰਧਾਂ ਦਾ ਜਾਇਜਾ ਲਿਆ।ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 31 ਅਕਤੂਬਰ ਨੂੰ ਸ੍ਰੀ ਰਾਮ ਤੀਰਥ,ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਇਸੇ ਹੀ ਦਿਨ ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਂਰਿਸ਼ੀ ਵਾਲੀਮੀਕਿ ਜੀ ਦੇ ਪੰਜਾਬ ਭਰ ਵਿੱਚ 100 ਤੋਂ ਵੱਧ ਸਥਾਨਾਂ ਤੇ ਵਰਚੂਅਲ ਸਮਾਗਮ ਕਰਵਾਏ ਜਾਣਗੇ। ਸਮਾਗਮ ਦੇ ਅਗੇਤੇ ਪ੍ਰਬੰਧਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਜ਼ਰੀਏ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਨੇਪਰੇ ਚਾੜਣ ਲਈ ਵੱਖ ਵੱਖ ਵਿਭਾਗਾਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੱਜ ਹੀ ਸਰੋਵਰ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਅਤੇ ਸੀ: ਸੀ: ਟੀ: ਵੀ ਕੈਮਰਿਆਂ ਦਾ ਨਰੀਖਣ ਵੀ ਕਰਨ ਕਿ ਉਹ ਠੀਕ ਠਾਕ ਚੱਲ ਰਹੇ ਹਨ । ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ 29 ਅਕਤੂਬਰ ਤੱਕ ਮੰਦਿਰ ਦੀ ਸਾਫ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਹੋ ਜਾਣਾ ਚਾਹੀਦਾ ਹੈ। ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਉਣ। ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸੁਰੱਖਿਆ ਅਤੇ ਟ੍ਰੈਫਿਕ ਦੇ ਸਚਾਰੂ ਪ੍ਰਬੰਧ ਕੀਤੇ ਜਾਣ। ਉਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਰਾਮ ਤੀਰਥ ਵਿਖੇ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਜਾਵੇ ਅਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕਰੀਨਿੰਗ ਦੇ ਨਾਲ ਨਾਲ ਸੈਨੇਟਾਈਜ ਵੀ ਕੀਤਾ ਜਾਵੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!